22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਜਲੰਧਰ-ਫਗਵਾੜਾ ਹਾਈਵੇ ’ਤੇ ਦਿੱਤਾ ਧਰਨਾ

ਜਲੰਧਰ, 21 ਅਗਸਤ (ਜਸਪਾਲ ਸਿੰਘ)-ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਕੈਂਟ ਬਲਾਕ ਦੇ ਪ੍ਰਧਾਨ ਸੁਖਬੀਰ ਸਿੰਘ ਬੀਰ ਕੁੱਕੜ ਪਿੰਡ ਦੀ ਅਗਵਾਈ ਹੇਠ ਜਲੰਧਰ-ਫਗਵਾੜਾ ਹਾਈਵੇ ’ਤੇ ਧਰਨਾ ਦੇ ਕੇ 7 ਘੰਟੇ ਦੇ ਕਰੀਬ ਆਵਾਜਾਈ ਠੱਪ ਰੱਖੀ ਗਈ। ਇਸ ਦੌਰਾਨ ਧਰਨੇ ’ਚ ਸ਼ਾਮਿਲ ਹੋਏ ਵੱਡੀ ਗਿਣਤੀ ਕਿਸਾਨਾਂ ਨੇ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਦਾ ਪੂਰੀ ਤਰ੍ਹਾਂ ਨਾਲ ਸਮਰਥਨ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

ਅਜੀਤ ਡੈਸਕ 22-08-2026
ਜਲੰਧਰ, 21 ਅਗਸਤ (ਜਸਪਾਲ ਸਿੰਘ)-ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਵਲੋਂ ਕੈਂਟ ਬਲਾਕ ਦੇ ਪ੍ਰਧਾਨ ਸੁਖਬੀਰ ਸਿੰਘ ਬੀਰ ਕੁੱਕੜ ਪਿੰਡ ਦੀ ਅਗਵਾਈ ਹੇਠ ਜਲੰਧਰ-ਫਗਵਾੜਾ ਹਾਈਵੇ ’ਤੇ ਧਰਨਾ ਦੇ ਕੇ 7 ਘੰਟੇ ਦੇ ਕਰੀਬ ਆਵਾਜਾਈ ਠੱਪ ਰੱਖੀ ਗਈ। ਇਸ ਦੌਰਾਨ ਧਰਨੇ ’ਚ ਸ਼ਾਮਿਲ ਹੋਏ ਵੱਡੀ ਗਿਣਤੀ ਕਿਸਾਨਾਂ ਨੇ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਦਾ ਪੂਰੀ ਤਰ੍ਹਾਂ ਨਾਲ ਸਮਰਥਨ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਕੁੱਕੜ ਪਿੰਡ ਨੇ ਕਿਹਾ ਕਿ ਆਪਣੀਆਂਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਰੱਖਿਆ ਹੋਇਆ ਹੈ। ਇਹ ਨਾ ਕੇਵਲ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦਾ ਮਾਮਲਾ ਹੈ, ਸਗੋਂ ਇਕ ਵਿਸ਼ੇਸ਼ ਭਾਈਚਾਰੇ ਨਾਲ ਕੀਤੀ ਜਾ ਰਹੀ ਬੇਇਨਸਾਫੀ ਨਾਲ ਵੀ ਸੰਬੰਧਿਤ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਦੀਆਂ ਨੂੰ ਜੇਲ੍ਹਾਂ ’ਚ ਬੰਦ ਕੀਤਿਆਂ ਇਕ ਲੰਬਾ ਅਰਸਾ ਹੋ ਗਿਆ ਹੈ ਤੇ ਇਨ੍ਹਾਂ ਵਿਚੋਂ ਕਈ ਤਾਂ ਬਹੁਤ ਬਿਰਧ ਵੀ ਹੋ ਚੁੱਕੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਇਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਹਰਜਾਪ ਸਿੰਘ ਸੰਘਾ, ਬਲਬੀਰ ਸਿੰਘ ਕੋਟ ਕਲਾਂ, ਜਸਕਰਨ ਸਿੰਘ ਜੌਹਲ, ਬਲਵਿੰਦਰ ਸਿੰਘ ਬਿੰਦਾ, ਕਰਮਜੀਤ ਸਿੰਘ ਡਿਪਟੀ, ਅਮਰਦੀਪ ਸਿੰਘ ਨੰਗਲ ਕਰਾਰ ਖਾਂ, ਹਰਪ੍ਰੀਤ ਸਿੰਘ ਨੰਗਲ ਕਰਾਰ ਖਾਂ, ਅਵਤਾਰ ਸਿੰਘ ਕੋਟ ਕਲਾਂ, ਬਲਵਿੰਦਰ ਸਿੰਘ, ਲਖਬੀਰ ਸਿੰਘ ਜੌਹਲ, ਗੁਰਦੀਪ ਸਿੰਘ ਸਰਪੰਚ ਬੋਲੀਨਾ, ਬਲਜੀਤ ਸਿੰਘ ਜੌਹਲ, ਦਲਜੀਤ ਸਿੰਘ ਚੋਹਕਾਂ, ਦਲਜੀਤ ਸਿੰਘ ਭੋਜੋਵਾਲ, ਸੁੱਖਾ ਪਹਿਲਵਾਨ ਜਮਸ਼ੇਰ, ਸੁਰਿੰਦਰ ਸਿੰਘ ਮਿਨਹਾਸ ਦੀਪਨਗਰ, ਮੋਂਟੀ ਮਾਨ ਜਮਸ਼ੇਰ, ਬਿੱਲਾ ਅਲੀਪੁਰ, ਜਸਕਰਨ ਸਿੰਘ ਬਾਹੀਆ, ਪ੍ਰਿੰਸ ਬਾਹੀਆ, ਜੀਤਾ ਸੰਸਾਰਪੁਰ, ਕਾਕਾ ਦੀਨਪੁਰ, ਜਸਪਾਲ ਸਿੰਘ ਢਿੱਲੋਂ ਤੇ ਹੋਰ ਕਿਸਾਨ ਵੀ ਵੱਡੀ ਗਿਣਤੀ ’ਚ ਸ਼ਾਮਿਲ ਹੋਏ। ਇਸ ਮੌਕੇ ਮੰਚ ਦਾ ਸੰਚਾਲਨ ਬਲਰਾਜ ਸਿੰਘ ਸ਼ੇਰਗਿੱਲ ਖੇੜਾ ਨੇ ਕੀਤਾ।
ਪਿਛਲੀ ਖ਼ਬਰ ਔਰਤ ਕੋਲੋਂ ਝਪਟਮਾਰੀ ਦੀ ਕੋਸ਼ਿਸ਼ ਤੇ ਹਮਲਾ ਕਰਨ ਵਾਲੇ 3 ਨਾਬਾਲਗ ਕਾਬੂ ਅਗਲੀ ਖ਼ਬਰ ਨਗਰ ਨਿਗਮ ਹਾਊਸ ਦੀ ਮੀਟਿੰਗ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।