23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਪਨ ਸਭਰਵਾਲ ਨੇ ਮਾਂ ਚਿੰਤਪੁਰਨੀ ਤੇ ਮਾਂ ਜਵਾਲਾ ਜੀ ਦੇ ਦਰਸ਼ਨਾਂ ਲਈ ਦੋ ਮੁਫ਼ਤ ਬੱਸਾਂ ਕੀਤੀਆਂ ਰਵਾਨਾ

ਜਲੰਧਰ, 22 ਅਗਸਤ (ਸ਼ਿਵ)- ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ, ਭਗਵਾਨ ਵਾਲਮੀਕਿ ਵੈਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਐੱਸ. ਸੀ.

ਅਜੀਤ ਡੈਸਕ 23-08-2026
ਜਲੰਧਰ, 22 ਅਗਸਤ (ਸ਼ਿਵ)- ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ, ਭਗਵਾਨ ਵਾਲਮੀਕਿ ਵੈਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਪੰਜਾਬ ਦੇ ਉਪ ਪ੍ਰਧਾਨ ਵਿਪਨ ਸਭਰਵਾਲ ਵੱਲੋਂ ਹਲਕਾ ਕਰਤਾਰਪੁਰ ਦੇ ਪਿੰਡ ਫ਼ਿਰੋਜ਼ ਵਾਸੀਆਂ ਲਈ ਮਾਂ ਚਿੰਤਪੁਰਨੀ ਜੀ ਅਤੇ ਮਾਂ ਜਵਾਲਾ ਜੀ ਦੇ ਦਰਸ਼ਨਾਂ ਲਈ ਦੋ ਮੁਫ਼ਤ ਬੱਸਾਂ ਦੀ ਸੇਵਾ ਸ਼ੁਰੂ ਕਰਦਿਆਂ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਫ਼ਿਰੋਜ਼ ਦੇ ਸਰਪੰਚ ਡਾ. ਗੁਰਮੇਜ ਥਾਪਰ ਵਲੋਂ ਵਿਪਨ ਸਭਰਵਾਲ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਮੁਫ਼ਤ ਬੱਸ ਸੇਵਾ ਉਪਲਬਧ ਕਰਵਾਉਣ ਲਈ ਵਿਪਨ ਸਭਰਵਾਲ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪ੍ਰਧਾਨ ਦੌਲਤ ਰਾਮ, ਸੁਰਿੰਦਰ ਕੁਮਾਰ, ਸੁਖਵਿੰਦਰ ਸੁੱਖਾ, ਪੰਮਾ, ਲਿੰਕੀ ਬੈਂਸ, ਗੌਰਵ ਜੀਕੇ, ਨਵੀਨ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਫ਼ਿਰੋਜ਼ ਦੇ ਵਸਨੀਕ ਹਾਜ਼ਰ ਸਨ।
ਪਿਛਲੀ ਖ਼ਬਰ ਹੜਤਾਲ ’ ਤੇ ਗਏ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ ਤੇ ਮੰਨੀਆਂ ਜਾਣ - ਰਜਿੰਦਰ ਬੇਰੀ ਅਗਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈੈਟ ’ ਚ ਐਂਟੀ ਰੈਗਿੰਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਸੂਬੇ ਦੀ ਤਰੱਕੀ ਤੇ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।