ਹੇਮਕੁੰਟ ਪਬਲਿਕ ਸਕੂਲ ’ਚ ਧੂਮਧਾਮ ਨਾਲ ਮਨਾਇਆ ਤੀਜ ਦਾ ਤਿਉਹਾਰ
ਜਲੰਧਰ, 22 ਅਗਸਤ (ਪਵਨ ਖਰਬੰਦਾ)-ਹੇਮਕੁੰਟ ਪਬਲਿਕ ਸਕੂਲ ਵਿੱਚ ‘ਹਰਿਆਲੀ ਤੀਜ’ ਦਾ ਤਿਉਹਾਰ ਬੜੇ ਉਤਸ਼ਾਹ, ਉਮੰਗ ਅਤੇ ਧੂਮਧਾਮ ਨਾਲ ਮਨਾਇਆ ਗਿਆ। ਭਾਰਤੀ ਸੱਭਿਆਚਾਰ ਵਿਚ ਵਿਸ਼ੇਸ਼ ਮਹੱਤਵ ਰੱਖਣ ਵਾਲਾ ਇਹ ਤਿਉਹਾਰ ਹਰ ਸਾਲ ਸਾਵਣ ਮਹੀਨੇ ਦੇ ਸ਼ੁਕਲ ਪੱਖ ਦੀ ਤੀਜ ਨੂੰ ਮਨਾਇਆ ਜਾਂਦਾ ਹੈ।
ਜਲੰਧਰ, 22 ਅਗਸਤ (ਪਵਨ ਖਰਬੰਦਾ)-ਹੇਮਕੁੰਟ ਪਬਲਿਕ ਸਕੂਲ ਵਿੱਚ ‘ਹਰਿਆਲੀ ਤੀਜ’ ਦਾ ਤਿਉਹਾਰ ਬੜੇ ਉਤਸ਼ਾਹ, ਉਮੰਗ ਅਤੇ ਧੂਮਧਾਮ ਨਾਲ ਮਨਾਇਆ ਗਿਆ। ਭਾਰਤੀ ਸੱਭਿਆਚਾਰ ਵਿਚ ਵਿਸ਼ੇਸ਼ ਮਹੱਤਵ ਰੱਖਣ ਵਾਲਾ ਇਹ ਤਿਉਹਾਰ ਹਰ ਸਾਲ ਸਾਵਣ ਮਹੀਨੇ ਦੇ ਸ਼ੁਕਲ ਪੱਖ ਦੀ ਤੀਜ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੀਆਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਪੰਜਾਬੀ ਸੰਗੀਤਕ ਧੁਨਾਂ ’ਤੇ ਗਿੱਧਾ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦੀ ਮਨਮੋਹਕ ਝਲਕ ਪੇਸ਼ ਕੀਤੀ। ਇਸ ਦੇ ਨਾਲ ਹੀ ਵਿਦਿਆਰਥਣਾਂ ਨੇ ਆਕਰਸ਼ਕ ਅੰਦਾਜ਼ ਵਿੱਚ ਮਾਡਲਿੰਗ ਕਰਕੇ ਆਪਣੇ ਆਤਮ-ਵਿਸ਼ਵਾਸ, ਸੁੰਦਰ ਪੇਸ਼ਕਾਰੀ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਮਾਡਲਿੰਗ ਮੁਕਾਬਲੇ ਦੌਰਾਨ ਪ੍ਰਤੀਯੋਗੀਆਂ ਤੋਂ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ ਅਤੇ ਕਈ ਦਿਲਚਸਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਅਤੇ ਸਮੁੱਚੀ ਕਾਰਗੁਜ਼ਾਰੀ ਦੇ ਆਧਾਰ ’ਤੇ ਵਿਦਿਆਰਥਣਾਂ ਨੂੰ ਅਗਲੇ ਪੜਾਅ ਲਈ ਸ਼ਾਰਟਲਿਸਟ ਕੀਤਾ ਗਿਆ । ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਯੋਗਤਾ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ। ਮੁਕਾਬਲੇ ਦੇ ਅੰਤ ਵਿੱਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੂੰ ‘ਮਿਸ ਤੀਜ’ ਚੁਣਿਆ ਗਿਆ। ਗਿਆਰ੍ਹਵੀਂ ਜਮਾਤ ਦੀ ਸਮ੍ਰਿੱਧੀ ਨੇ ਫਸਟ ਰਨਰ-ਅੱਪ, ਜਦਕਿ ਨੌਵੀਂ ਜਮਾਤ ਦੀ ਹਰਸਿਮਰਤ ਕੌਰ ਨੇ ਸੈਕੰਡ ਰਨਰ-ਅੱਪ ਦਾ ਖ਼ਿਤਾਬ ਹਾਸਲ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਮੈਂਬਰ ਮੈਡਮ ਹਰਪ੍ਰੀਤ ਕੌਰ ਜੌਲੀ, ਮੈਡਮ ਗੁਰਪ੍ਰੀਤ ਕੌਰ ਜੌਲੀ ਅਤੇ ਮੈਡਮ ਰਮਨਜੀਤ ਕੌਰ ਜੌਲੀ ਅਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਮਨਜੋਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ।