23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹੜਤਾਲ ਦੇ ਤੀਜੇ ਦਿਨ ਹੀ ਸ਼ਹਿਰ ਦੇ ਹਾਲਾਤ ਬਣੇ ਬਦਤਰ , ਡੰਪਾਂ ਤੋਂ ਲੈ ਕੇ ਸੜਕਾਂ , ਗਲੀਆਂ ਤੱਕ ਫੈਲਿਆ ਕੂੜਾ

ਜਲੰਧਰ, 22 ਅਗਸਤ (ਸ਼ਿਵ)- ਨਗਰ ਨਿਗਮ ਯੂਨੀਅਨਾਂ ਅਤੇ ਨਿਗਮ ਪ੍ਰਸ਼ਾਸਨ ਵਿਚਾਲੇ ਚੱਲ ਰਹੇ ਵਿਵਾਦ ਨੇ ਹੁਣ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕੂੜਾ ਚੁੱਕਣ ਅਤੇ ਸਫ਼ਾਈ ਦਾ ਕੰਮ ਰੁਕਣ ਕਾਰਨ ਸ਼ਹਿਰ ਦੇ ਡੰਪਾਂ ਤੋਂ ਲੈ ਕੇ ਸੜਕਾਂ, ਫੁੱਟਪਾਥਾਂ ਅਤੇ ਦੁਕਾਨਾਂ ਦੇ ਬਾਹਰ ਤੱਕ ਕੂੜੇ ਦੇ ਢੇਰ ਨਜ਼ਰ ਆਉਣ ਲੱਗ ਪਏ ਹਨ।

ਅਰਬਨ ਅਸਟੇਟ ਫੇਸ-2 ਦੀ ਮਾਰਕੀਟ ਦੇ ਸਾਹਮਣੇ ਕੂੜੇ ਦੇ ਲੱਗੇ ਵੱਡੇ ਢੇਰ। ਸ਼ਾਹਕੋਟ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਆਏ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਰਾਹ ’ ਚ ਰੋਕਿਆ , ਮੰਗ ਪੱਤਰ ਲੈ ਕੇ ਵਾਪਸ ਮੋੜਿਆ ਸਿਆਸੀ ਪਹੁੰਚ ਵਾਲਿਆਂ ਦੇ ਇਸ਼ਾਰੇ ’ਤੇ ਗਰੀਬ ਲੋਕਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਝੂਠੇ ਪਰਚੇ-ਹਮੀਰਾ 23-08-2026
ਜਲੰਧਰ, 22 ਅਗਸਤ (ਸ਼ਿਵ)- ਨਗਰ ਨਿਗਮ ਯੂਨੀਅਨਾਂ ਅਤੇ ਨਿਗਮ ਪ੍ਰਸ਼ਾਸਨ ਵਿਚਾਲੇ ਚੱਲ ਰਹੇ ਵਿਵਾਦ ਨੇ ਹੁਣ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕੂੜਾ ਚੁੱਕਣ ਅਤੇ ਸਫ਼ਾਈ ਦਾ ਕੰਮ ਰੁਕਣ ਕਾਰਨ ਸ਼ਹਿਰ ਦੇ ਡੰਪਾਂ ਤੋਂ ਲੈ ਕੇ ਸੜਕਾਂ, ਫੁੱਟਪਾਥਾਂ ਅਤੇ ਦੁਕਾਨਾਂ ਦੇ ਬਾਹਰ ਤੱਕ ਕੂੜੇ ਦੇ ਢੇਰ ਨਜ਼ਰ ਆਉਣ ਲੱਗ ਪਏ ਹਨ। ਜੇਕਰ ਹੜਤਾਲ ਲੰਬੀ ਚੱਲਦੀ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਿਚ ਕੂੜੇ ਨੂੰ ਲੈ ਕੇ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਨਗਰ ਨਿਗਮ ਦੀਆਂ ਯੂਨੀਅਨਾਂ ਵੱਲੋਂ ਨਿੱਜੀ ਕੰਪਨੀ ਨੂੰ ਕੂੜਾ ਪ੍ਰਬੰਧਨ ਦਾ ਕੰਮ ਦੇਣ ਦੇ ਵਿਰੋਧ ਵਿਚ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਗਈ ਹੈ। ਇਸ ਸਬੰਧੀ ਲਗਭਗ 607 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਵਿੱਤ ਅਤੇ ਠੇਕਾ ਕਮੇਟੀ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਹੁਣ ਇਸ ਪ੍ਰੋਜੈਕਟ ਨੂੰ ਮੰਗਲਵਾਰ, 25 ਅਗਸਤ ਨੂੰ ਰੈੱਡ ਕਰਾਸ ਭਵਨ ਵਿਚ ਹੋਣ ਵਾਲੀ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਪਾਸ ਕਰਵਾਉਣ ਦੀ ਤਿਆਰੀ ਹੈ। ਇਸ ਕਾਰਨ ਨਿਗਮ ਯੂਨੀਅਨਾਂ ਅਤੇ ਪ੍ਰਸ਼ਾਸਨ ਵਿਚਾਲੇ ਚੱਲ ਰਿਹਾ ਟਕਰਾਅ ਹੋਰ ਤਿੱਖਾ ਹੋਣ ਦੀ ਸੰਭਾਵਨਾ ਹੈ। ਨਗਰ ਨਿਗਮ ਯੂਨੀਅਨਾਂ ਵੱਲੋਂ ਸੰਕੇਤ ਦਿੱਤੇ ਜਾ ਰਹੇ ਹਨ ਕਿ ਉਹ 25 ਅਗਸਤ ਨੂੰ ਹੋਣ ਵਾਲੀ ਹਾਊਸ ਦੀ ਮੀਟਿੰਗ ਦਾ ਵਿਰੋਧ ਕਰ ਸਕਦੀਆਂ ਹਨ। ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਵੀ ਇਸ ਪ੍ਰੋਜੈਕਟ ਦੇ ਵਿਰੋਧ ਵਿਚ ਆਵਾਜ਼ ਬੁਲੰਦ ਕਰਨ ਲਈ ਤਿਆਰ ਹਨ। ਅਜਿਹੇ ਵਿਚ ਹਾਊਸ ਦੀ ਮੀਟਿੰਗ ਦੌਰਾਨ ਹੰਗਾਮੇ ਦੇ ਆਸਾਰ ਬਣੇ ਹੋਏ ਹਨ। ਯੂਨੀਅਨਾਂ ਦਾ ਮੁੱਖ ਵਿਰੋਧ ਨਿੱਜੀ ਕੰਪਨੀ ਨੂੰ ਕੂੜਾ ਪ੍ਰਬੰਧਨ ਦਾ ਕੰਮ ਦੇਣ ਨੂੰ ਲੈ ਕੇ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਨਾਲ ਨਿਗਮ ਦੇ ਮੌਜੂਦਾ ਕਰਮਚਾਰੀਆਂ ਦੇ ਹਿਤਾਂ ’ਤੇ ਅਸਰ ਪੈ ਸਕਦਾ ਹੈ। ਇਸੇ ਮੁੱਦੇ ਨੂੰ ਲੈ ਕੇ ਯੂਨੀਅਨਾਂ ਵੱਲੋਂ ਹੜਤਾਲ ਕੀਤੀ ਗਈ ਹੈ। ਹੜਤਾਲ ਦਾ ਅਸਰ ਹੁਣ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਸਾਫ਼ ਦਿਖਾਈ ਦੇ ਰਿਹਾ ਹੈ। ਜਿੱਥੇ ਪਹਿਲਾਂ ਨਗਰ ਨਿਗਮ ਦੇ ਨਿਰਧਾਰਿਤ ਡੰਪਾਂ ’ਤੇ ਕੂੜਾ ਇਕੱਠਾ ਹੁੰਦਾ ਸੀ, ਉੱਥੇ ਹੁਣ ਕਈ ਥਾਵਾਂ ’ਤੇ ਕੂੜਾ ਡੰਪਾਂ ਤੋਂ ਬਾਹਰ ਨਿਕਲ ਕੇ ਸੜਕਾਂ ਦੇ ਕਿਨਾਰਿਆਂ ਅਤੇ ਫੁੱਟਪਾਥਾਂ ਤੱਕ ਫੈਲ ਗਿਆ ਹੈ। ਕਈ ਦੁਕਾਨਦਾਰਾਂ ਦੀਆਂ ਦੁਕਾਨਾਂ ਦੇ ਬਾਹਰ ਵੀ ਕੂੜੇ ਦੇ ਢੇਰ ਲੱਗੇ ਹੋਏ ਦਿਖਾਈ ਦੇ ਰਹੇ ਹਨ।ਅੰਦਰੂਨੀ ਬਾਜ਼ਾਰਾਂ ਵਿਚ ਸਥਿਤੀ ਹੋਰ ਵੀ ਚਿੰਤਾਜਨਕ ਦੱਸੀ ਜਾ ਰਹੀ ਹੈ। ਇੱਥੇ ਸਫ਼ਾਈ ਨਾ ਹੋਣ ਕਾਰਨ ਲੋਕਾਂ ਅਤੇ ਦੁਕਾਨਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਇਲਾਕਿਆਂ ਵਿਚ ਘਰਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਦੇ ਘਰਾਂ ਵਿਚ ਵੀ ਕੂੜਾ ਇਕੱਠਾ ਹੋ ਰਿਹਾ ਹੈ। ਇਸ ਸਮੇਂ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ। ਅਜਿਹੇ ਵਿਚ ਲੋਕਾਂ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਜੇਕਰ ਕੂੜੇ ਦੇ ਢੇਰਾਂ ਵਿਚਕਾਰ ਭਾਰੀ ਬਾਰਸ਼ ਹੋਈ ਤਾਂ ਕੂੜਾ ਪਾਣੀ ਨਾਲ ਰਲ ਕੇ ਸੜਕਾਂ ਅਤੇ ਗਲੀਆਂ ਵਿਚ ਫੈਲ ਸਕਦਾ ਹੈ। ਇਸ ਕਾਰਨ ਬਦਬੂ, ਗੰਦਗੀ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧ ਸਕਦਾ ਹੈ।ਲੋਕਾਂ ਦਾ ਕਹਿਣਾ ਹੈ ਕਿ ਸਫ਼ਾਈ ਵਿਵਸਥਾ ਕਿਸੇ ਵੀ ਸ਼ਹਿਰ ਦੀ ਮੁੱਢਲੀ ਲੋੜ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਅਤੇ ਯੂਨੀਅਨਾਂ ਵਿਚਕਾਰ ਜਲਦੀ ਹੱਲ ਕੱਢਣਾ ਚਾਹੀਦਾ ਹੈ।ਜਲੰਧਰ ਸ਼ਹਿਰ ਵਿਚ ਰੋਜ਼ਾਨਾ ਲਗਭਗ ਸਾਢੇ 600 ਮੀਟਰਿਕ ਟਨ ਕੂੜਾ ਪੈਦਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਅਜਿਹੇ ਵਿਚ ਜੇਕਰ ਕਈ ਦਿਨ ਤੱਕ ਕੂੜਾ ਚੁੱਕਣ ਦਾ ਕੰਮ ਬੰਦ ਰਹਿੰਦਾ ਹੈ ਤਾਂ ਇਸ ਦਾ ਸਿੱਧਾ ਅਸਰ ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਪੈਣਾ ਸੁਭਾਵਿਕ ਹੈ। ਇਸ ਵੇਲੇ ਸੜਕਾਂ, ਗਲੀਆਂ ਅਤੇ ਬਾਜ਼ਾਰਾਂ ਵਿਚ ਕੂੜੇ ਦੇ ਢੇਰ ਵਧਦੇ ਜਾ ਰਹੇ ਹਨ।ਦੂਜੇ ਪਾਸੇ ਇਸ ਪੂਰੇ ਵਿਵਾਦ ਨੇ ਸੱਤਾਧਾਰੀ ਧਿਰ ਦੇ ਆਗੂਆਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਜੇਕਰ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ ਤਾਂ ਇਸ ਦਾ ਸਿਆਸੀ ਨੁਕਸਾਨ ਵੀ ਹੋ ਸਕਦਾ ਹੈ। ਵਿਰੋਧੀ ਧਿਰ ਵੱਲੋਂ ਵੀ ਇਸ ਮੁੱਦੇ ਨੂੰ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਉਠਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।ਲੋਕਾਂ ਦਾ ਕਹਿਣਾ ਹੈ ਕਿ ਇਸ ਵਿਵਾਦ ਦਾ ਖ਼ਮਿਆਜ਼ਾ ਆਮ ਲੋਕਾਂ ’ਤੇ ਨਹੀਂ ਪੈਣਾ ਚਾਹੀਦਾ। ਜੇਕਰ ਹੜਤਾਲ ਜਾਰੀ ਰਹੀ ਅਤੇ ਕੂੜਾ ਇਸੇ ਤਰ੍ਹਾਂ ਸੜਕਾਂ ’ਤੇ ਪਿਆ ਰਿਹਾ ਤਾਂ ਲੋਕਾਂ ਦੀ ਨਾਰਾਜ਼ਗੀ ਹੋਰ ਵਧ ਸਕਦੀ ਹੈ।ਹੁਣ ਸਭ ਦੀਆਂ ਨਜ਼ਰਾਂ 25 ਅਗਸਤ ਨੂੰ ਰੈੱਡ ਕਰਾਸ ਭਵਨ ਵਿਚ ਹੋਣ ਵਾਲੀ ਨਗਰ ਨਿਗਮ ਹਾਊਸ ਦੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਵਿਚ 607 ਕਰੋੜ ਰੁਪਏ ਦੇ ਕੂੜਾ ਪ੍ਰਬੰਧਨ ਪ੍ਰੋਜੈਕਟ ਨੂੰ ਲੈ ਕੇ ਕੀ ਫ਼ੈਸਲਾ ਹੁੰਦਾ ਹੈ ਅਤੇ ਯੂਨੀਅਨਾਂ ਤੇ ਵਿਰੋਧੀ ਧਿਰ ਦਾ ਰੁੱਖ ਕੀ ਰਹਿੰਦਾ ਹੈ, ਇਹ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਦਿਸ਼ਾ ਤੈਅ ਕਰ ਸਕਦਾ ਹੈ। ਚੇਤੇ ਰਹੇ ਕਿ ਇਸ ਪ੍ਰੋਜੈਕਟ ਨੂੰ ਮੀਟਿੰਗ ਵਿਚ ਸੋਧ ਕੇ ਪੇਸ਼ ਕਰਕੇ ਪਾਸ ਕਰਵਾਇਆ ਜਾਣਾ ਹੈ।
ਪਿਛਲੀ ਖ਼ਬਰ ਐਨ.ਪੀ.ਏ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ , ਕੁਇਜ਼ ਤੇ ਲੋਕ ਨਾਚ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਦਾਈਪੁਰ ਮਾਰਕੀਟ ’ ਚ ਮੋਬਾਈਲ ਖੋਹ ਕੇ ਭੱਜੇ ਦੋ ਲੁਟੇਰੇ ਟ੍ਰੈਫਿਕ ਜਾਮ ’ ਚ ਫਸੇ , ਲੋਕਾਂ ਨੇ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।