23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਨ.ਪੀ.ਏ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ , ਕੁਇਜ਼ ਤੇ ਲੋਕ ਨਾਚ ਮੁਕਾਬਲੇ ਕਰਵਾਏ

ਜਲੰਧਰ, 22 ਅਗਸਤ (ਪਵਨ ਖਰਬੰਦਾ)-ਡਾਇਰੈਕਟਰ ਐੱਸ. ਸੀ.

ਅਜੀਤ ਡੈਸਕ 23-08-2026
ਜਲੰਧਰ, 22 ਅਗਸਤ (ਪਵਨ ਖਰਬੰਦਾ)-ਡਾਇਰੈਕਟਰ ਐੱਸ.ਸੀ.ਈ.ਆਰ.ਟੀ ਦੇ ਨਿਰਦੇਸ਼ਾਂ ਅਨੁਸਾਰ ਐਨ.ਪੀ.ਈ.ਪੀ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੈਸ਼ਨਲ ਅਵਾਰਡੀ ਡਾ.ਗੁਰਿੰਦਰਜੀਤ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਟੇਟ ਅਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਦੇ ਮੁਕਾਬਲੇ ਕਰਵਾਏ ਗਏ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਕਰਵਾਏ ਲੋਕ ਨਾਚ, ਰੋਲ ਪਲੇਅ ਅਤੇ ਕੁਇਜ਼ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੀਆਂ 17 ਜੇਤੂ ਟੀਮਾਂ ਦੇ ਲਗਭਗ 180 ਵਿੱਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਪਹਿਲ ‘ਤੇ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਦੇ ਵਿੱਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਅਤੇ ਭਰਪੂਰ ਜੋਸ਼ ਨਾਲ ਅੱਜ ਦੇ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ। ਪ੍ਰਿੰਸੀਪਲ ਪਰਮਿੰਦਰ ਫਲੋਰਾ, ਲੈਕਚਰਾਰ ਕਮਲਜੀਤ ਸਿੰਘ ਅਤੇ ਹਰਜੀਤ ਸਿੰਘ ਦੀ ਜੱਜਮੈਂਟ ਅਧੀਨ ਕਰਵਾਏ ਗਏ ਰੋਲ ਪਲੇਅ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਲਾਵਲਪੁਰ ਨੇ ਪਹਿਲਾ, ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡ ਨੇ ਤੀਸਰਾ ਸਥਾਨ ਹਾਸਲ ਕੀਤਾ। ਲੋਕ ਨਾਚ ਦੇ ਮੁਸ਼ਕਿਲ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਬਾਹਮਣੀਆਂ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਰਗੋ ਕੈਂਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੋਕ ਨਾਚ ਮੁਕਾਬਲਿਆਂ ਦੌਰਾਨ ਹੈਡਮਾਸਟਰ ਮਨੀਸ਼ ਚੋਪੜਾ, ਲੈਕਚਰਾਰ ਵੰਦਨਾ ਸ਼ਰਮਾ ਅਤੇ ਸਮਿਤਾ ਗੁਪਤਾ ਵੱਲੋਂ ਜੱਜ ਦੀ ਭੂਮਿਕਾ ਬਖ਼ੂਬੀ ਨਿਭਾਈ ਗਈ। ਇਸ ਤੋਂ ਇਲਾਵਾ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਗਾਂਧੀ ਨਗਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਲਾਵਲਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਹ ਮੁਕਾਬਲੇ ਹੈਡਮਾਸਟਰ ਨਵਜੋਤ ਕੌਰ, ਰਾਜੇਸ਼ ਕੁਮਾਰ ਸ਼ਰਮਾ, ਕੁਮਾਰ ਗੌਰਵ ਅਤੇ ਗੁਰਪ੍ਰੀਤ ਕੌਰ ਦੇ ਸੰਚਾਲਨ ਹੇਠ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕੰਮ-ਨੋਡਲ ਅਫ਼ਸਰ ਰਾਜੀਵ ਜੋਸ਼ੀ ਵੱਲੋਂ ਸਮੂਹ ਪ੍ਰਤਿਭਾਗੀਆ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਨ੍ਹਾਂ ਵਲੋਂ ਸਰਕਾਰ ਦੇ ਇਸ ੳਪਰਾਲੇ ਦੀ ਸ਼ਲਾਘਾ ਕਰਦਿਆਂ ਜੇਤੂ ਟੀਮਾਂ ਨੂੰ ਵਧਾਈਆਂ ਦਿੱਤੀਆਂ ਗਈਆਂ । ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਅੱਜ ਦੇ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਇਸ ਮੌਕੇ ਜੇਤੂ ਵਿੱਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਹਮਲਾ, ਗ੍ਰੰਥੀ ਸਮੇਤ 2 ਜ਼ਖ਼ਮੀ ਅਗਲੀ ਖ਼ਬਰ ਹੜਤਾਲ ਦੇ ਤੀਜੇ ਦਿਨ ਹੀ ਸ਼ਹਿਰ ਦੇ ਹਾਲਾਤ ਬਣੇ ਬਦਤਰ , ਡੰਪਾਂ ਤੋਂ ਲੈ ਕੇ ਸੜਕਾਂ , ਗਲੀਆਂ ਤੱਕ ਫੈਲਿਆ ਕੂੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।