24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜਿੰਮੀ ਕਾਲੀਆ ਨੂੰ ਜੈਨਕੋ ਦਾ ਵਾਈਸ ਚੇਅਰਮੈਨ ਕੀਤਾ ਨਿਯੁਕਤ

ਜਲੰਧਰ, 23 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਿੰਮੀ ਕਾਲੀਆ ਨੂੰ ਪੰਜਾਬ ਸਰਕਾਰ ਵਲੋਂ ਜੈਨਕੋ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਿੰਮੀ ਕਾਲੀਆ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਆ ਰਹੇ ਹਨ ।

ਅਜੀਤ ਡੈਸਕ 24-08-2026
ਜਲੰਧਰ, 23 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਿੰਮੀ ਕਾਲੀਆ ਨੂੰ ਪੰਜਾਬ ਸਰਕਾਰ ਵਲੋਂ ਜੈਨਕੋ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਿੰਮੀ ਕਾਲੀਆ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਆ ਰਹੇ ਹਨ । ਨਿਯੁਕਤੀ ਤੋਂ ਬਾਅਦ ਜਿੰਮੀ ਕਾਲੀਆ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਵੀ ਅੱਗੇ ਵਧ ਕੇ ਕੰਮ ਕਰਨਗੇ ਅਤੇ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਪਿਛਲੀ ਖ਼ਬਰ ਗੁਰਿੰਦਰ ਸਿੰਘ ਸ਼ੇਰਗਿੱਲ ਜਲੰਧਰ ਕੈਂਟ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਕੈਬਨਿਟ ਮੰਤਰੀ ਨੇ ਭਗਵਾਨ ਵਾਲਮੀਕਿ ਭਵਨ ਦੇ ਹੋਣ ਵਾਲੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।