25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਫਾਈ ਸੇਵਕਾਂ ਨਾਲ ਮਿਲ ਕੇ ਸ਼ਹਿਰ ਦੀ ਸਫਾਈ ਵਿਵਸਥਾ ਯਕੀਨੀ ਬਣਾਈ ਜਾਵੇਗੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਸਮੇਤ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਨੀਤ ਧੀਰ ਤੇ ਹੋਰਨਾਂ ਨੇ ਸਫਾਈ ਸੇਵਕਾਂ ਨਾਲ ਕੀਤੀ ਮੁਲਾਕਾਤ

ਜਲੰਧਰ, 24 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਥਾਨਕ ਆਗੂਆਂ ਵਲੋਂ ਸਫਾਈ ਸੇਵਕਾਂ ਨਾਲ ਮਿਲ ਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਥਾਨਕ ਆਗੂਆਂ ਵਲੋਂ ਸਫਾਈ ਸੇਵਕਾਂ ਨਾਲ ਮਿਲ ਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੋਮਵਾਰ ਨੂੰ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਕੀਤੀ ਜਾ ਰਹੀ ਹੜਤਾਲ ਖਤਮ ਕਰਵਾਉਂਦਿਆਂ ਕੀਤਾ। ਉਨ੍ਹਾਂ ਨੇ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਮੇਅਰ ਵਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਰਾਜਵਿੰਦਰ ਸਿੰਘ ਥਿਆੜਾ ਸਮੇਤ ਸਫਾਈ ਸੇਵਕਾਂ ਨਾਲ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਵਿਸਥਾਰ ਨਾਲ ਸੁਣਿਆ ਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਬੇਹਤਰੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਫਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ’ਤੇ ਵਾਪਸ ਪਰਤਣ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ। ਚੇਅਰਮੈਨ ਚੰਦਨ ਗਰੇਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਅਤੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਬਲਬੀਰ ਸਿੰਘ ਬਿੱਟੂ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਡਿਪਟੀ ਮੇਅਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੀਟਿੰਗ ’ ਚ ਡੀ . ਸੀ . ਤੇ ਪੁਲਿਸ ਕਮਿਸ਼ਨਰ ਦੇ ਨਾ ਪਹੁੰਚਣ ’ ਤੇ ਭੜਕੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਕਿਹਾ, ਮਨੀਸ਼ ਸ... ਅਗਲੀ ਖ਼ਬਰ ਨਿਗਮ ਦੀ ਹਾਊਸ ਮੀਟਿੰਗ ’ ਚ ਸੱਤਾਧਾਰੀ ਧਿਰ ਨੂੰ ਘੇਰਨ ਲਈ ਕਾਂਗਰਸੀ ਕੌਂਸਲਰਾਂ ਨੇ ਕੀਤੀ ਤਿਆਰੀ ਕਾਂਗਰਸ ਭਵਨ ’ਚ ਕਾਂਗਰਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।