28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੂਟਾ ਪਿੰਡ ਦੇ ਘਰ ’ਚ ਅਣਪਛਾਤੇ ਵਿਅਕਤੀਆਂ ਵਲੋਂ ਬਿਜਲੀ ਮੀਟਰ, ਟੀ.ਵੀ. ਸਮੇਤ ਸਾਮਾਨ ਦੀ ਭੰਨ-ਤੋੜ

ਜਲੰਧਰ, 27 ਅਗਸਤ (ਜਤਿੰਦਰ ਪੰਮੀ)–ਬੂਟਾ ਪਿੰਡ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਵਿਚ ਉਸ ਵੇਲੇ ਦਾਖ਼ਲ ਹੋ ਕੇ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਪਰਿਵਾਰਕ ਮੈਂਬਰ ਘਰੋਂ ਬਾਹਰ ਗਏ ਹੋਏ ਸਨ । ਘਟਨਾ ਦਾ ਪਤਾ ਉਸ ਵੇਲੇ ਲੱਗਾ, ਜਦੋਂ ਪਰਿਵਾਰ ਵਾਲੇ ਘਰ ਪਰਤੇ ।

ਡਾ. ਇੰਦਰਜੋਤ ਕੌਰ 28-08-2026
ਜਲੰਧਰ, 27 ਅਗਸਤ (ਜਤਿੰਦਰ ਪੰਮੀ)–ਬੂਟਾ ਪਿੰਡ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਵਿਚ ਉਸ ਵੇਲੇ ਦਾਖ਼ਲ ਹੋ ਕੇ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਪਰਿਵਾਰਕ ਮੈਂਬਰ ਘਰੋਂ ਬਾਹਰ ਗਏ ਹੋਏ ਸਨ । ਘਟਨਾ ਦਾ ਪਤਾ ਉਸ ਵੇਲੇ ਲੱਗਾ, ਜਦੋਂ ਪਰਿਵਾਰ ਵਾਲੇ ਘਰ ਪਰਤੇ । ਉਨ੍ਹਾਂ ਦੇਖਿਆ ਕਿ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਘਰ ਅੰਦਰ ਲੱਗਾ ਬਿਜਲੀ ਦਾ ਮੀਟਰ, ਟੀ.ਵੀ., ਅਲਮਾਰੀ ਸਮੇਤ ਹੋਰ ਸਾਮਾਨ ਬੁਰੀ ਤਰ੍ਹਾਂ ਤੋੜਿਆ ਹੋਇਆ ਸੀ। ਪੀੜਤ ਪਰਿਵਾਰ ਵਲੋਂ ਇਸ ਸੰਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਪਿੰਡ ਵਾਸੀ ਔਰਤ ਰੇਖਾ ਨੇ ਦੱਸਿਆ ਕਿ ਉਹ ਆਪਣੀ ਭੂਆ ਦੇ ਘਰ ਗਈ ਹੋਈ ਸੀ। ਵੀਰਵਾਰ ਸਵੇਰੇ ਜਦੋਂ ਵਾਪਸ ਘਰ ਪੁੱਜੀ ਤਾਂ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ। ਘਰ ਅੰਦਰ ਦਾਖ਼ਲ ਹੋਣ ‘ਤੇ ਬਿਜਲੀ ਦਾ ਮੀਟਰ, ਟੀ.ਵੀ., ਅਲਮਾਰੀ ਅਤੇ ਹੋਰ ਸਾਮਾਨ ਟੁੱਟਿਆ ਪਿਆ ਸੀ। ਰੇਖਾ ਨੇ ਸ਼ੱਕ ਜ਼ਾਹਰ ਕੀਤਾ ਕਿ ਇਹ ਭੰਨ-ਤੋੜ ਲੱਡੂ ਤੇ ਘੁੱਗੀ ਨਾਂਅ ਦੇ ਵਿਅਕਤੀਆਂ ਵਲੋਂ ਕੀਤੀ ਗਈ ਹੈ ਕਿਉਂਕਿ ਉਕਤ ਵਿਅਕਤੀਆਂ ਨਾਲ ਉਨ੍ਹਾਂ ਦਾ ਵਿਵਾਦ ਚੱਲ ਰਿਹਾ ਹੈ । ਰੇਖਾ ਨੇ ਦੱਸਿਆ ਕਿ ਕਰੀਬ 17 ਦਿਨ ਪਹਿਲਾਂ ਵੀ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਖਿੜਕੀ ਦੇ ਸ਼ੀਸ਼ੇ ਤੋੜ ਦਿੱਤੇ ਸਨ ਅਤੇ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਡਰ ਕਾਰਨ ਉਹ ਆਪਣੇ ਬੱਚਿਆਂ ਨੂੰ ਲੈ ਕੇ ਘਰ ਦੀ ਛੱਤ ‘ਤੇ ਚਲੀ ਗਈ ਸੀ । ਓਧਰ ਥਾਣਾ 6 ਦੀ ਮੁਖੀ ਰਾਜਵੰਤ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਸ਼ਿਕਾਇਤ ਮਿਲ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੀੜਤਾ ਨੇ ਅੱਜ ਘਰ ਵਿਚ ਹੋਈ ਭੰਨ-ਤੋੜ ਸਬੰਧੀ ਥਾਣਾ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡਾ. ਇੰਦਰਜੋਤ ਕੌਰ ਨੇ ਪਿਮਸ ਵਿਖੇ ਕੰਸਲਟੈਂਟ ਕਾਰਡੀਓਲੋਜਿਸਟ ਵਜੋਂ ਸੇਵਾਵਾਂ ਸੰਭਾਲੀਆਂ ਜਲੰਧਰ, 27 ਅਗਸਤ (ਐੱਮ. ਐੱਸ. ਲੋਹੀਆ) - ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ), ਜਲੰਧਰ ਦੇ ਕਾਰਡੀਓਲੋਜੀ ਵਿਭਾਗ ਵਿਖੇ ਡਾ. ਇੰਦਰਜੋਤ ਕੌਰ ਨੇ ਬਤੌਰ ਕੰਸਲਟੈਂਟ ਕਾਰਡੀਓਲੋਜਿਸਟ ਸੇਵਾਵਾਂ ਸ਼ੁਰੂ ਕੀਤੀਆਂ ਹਨ । ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਡਾ. ਇੰਦਰਜੋਤ ਕੌਰ ਪਿਮਸ ਹਸਪਤਾਲ ਵਿਖੇ ਹਰ ਰੋਜ਼ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਮਰੀਜ਼ਾਂ ਨੂੰ ਸਲਾਹ ਅਤੇ ਦਿਲ ਸੰਬੰਧੀ ਜਾਂਚ ਲਈ ਉਪਲਬਧ ਰਹਿਣਗੇ।
ਪਿਛਲੀ ਖ਼ਬਰ ਨਗਰ ਨਿਗਮ ਦੇ ਕਰਮਚਾਰੀ ਵੀ ਹੜਤਾਲ ’ਤੇ ਰਹੇ ਅਗਲੀ ਖ਼ਬਰ ਬ੍ਰਹਮਾ ਕੁਮਾਰੀਆਂ ਵਲੋਂ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।