30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਮਨਾਇਆ ‘ ਗੁਰੂ ਲਾਧੋ ਰੇ ਦਿਵਸ’

ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਪ੍ਰਗਟ ਦਿਵਸ ਗੁਰੂ ਲਾਧੋ ਰੇ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ੁੱਕਰਵਾਰ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਬਾਹਰ ਤੋਂ ਆਏ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

ਅਜੀਤ ਡੈਸਕ 30-08-2026
ਜਲੰਧਰ, 29 ਅਗਸਤ (ਜਤਿੰਦਰ ਪੰਮੀ)–ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਪ੍ਰਗਟ ਦਿਵਸ ਗੁਰੂ ਲਾਧੋ ਰੇ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ੁੱਕਰਵਾਰ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਬਾਹਰ ਤੋਂ ਆਏ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਬੀਤੀ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਨਾਲ ਅਰੰਭ ਹੋਏ ਸਮਾਗਮ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਕੁਲਦੀਪ ਸਿੰਘ (ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ) ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਜਦਕਿ ਗਿਆਨੀ ਰਣਜੀਤ ਸਿੰਘ ਜਲੰਧਰ ਵਾਲਿਆਂ ਵੱਲੋਂ ਗੁਰ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਨਬੀਰ ਸਿੰਘ ਅਤੇ ਗਿਆਨੀ ਮਨਜੀਤ ਸਿੰਘ ਵੱਲੋਂ ਵੀ ਕੀਰਤਨ ਤੇ ਕਥਾ ਕੀਤੀ ਗਈ । ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿਦੰਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ। ਪ੍ਰਧਾਨ ਚਰਨਜੀਤ ਸਿੰਘ ਡੀ. ਸੀ. ਟਾਇਰ ਵੱਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਬਾਹਰ ਤੋਂ ਆਉਣ ਵਾਲੇ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿਦੰਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ, ਐਡਵੋਕੇਟ ਪਰਮਜੀਤ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਜੁਗਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਸੁਖਦੇਵ ਸਿੰਘ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਲੰਧਰ ਸੈਂਟਰਲ ਵਿਚ ਹਜ਼ਾਰਾਂ ਮਹਿਲਾਵਾਂ ਨੇ ਨਿਤਿਨ ਕੋਹਲੀ ਨੂੰ ਬੰਨ੍ਹੀ ਰੱਖੜੀ ਅਗਲੀ ਖ਼ਬਰ ਗੁਰੂ ਨਗਰ ਦੀ 5 ਮਹੀਨੇ ਤੋਂ ਟੁੱਟੀ ਸੜਕ ਨਾ ਬਣਨ ਕਾਰਨ ਲੋਕਾਂ ’ ਚ ਰੋਸ , ਲਗਾਤਾਰ ਹੋ ਰਹੇ ਹਾਦਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।