30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਿਖਿਲਨ ਜੇ. ਐਮ.  ਪਿੰਡ ਹਰਦੋ ਫਰਾਲਾ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਜਲੰਧਰ ਛਾਉਣੀ, 29 ਅਗਸਤ (ਪਵਨ ਖਰਬੰਦਾ)- ‘ਅੱਜ ਮੇਰਾ ਹਲਕਾ, ਮੇਰਾ ਪਰਿਵਾਰ’ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰੀ ਰਸੋਈ’ ਸਕੀਮ ਤਹਿਤ ਪਿੰਡ ਹਰਦੋ ਫਰਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ । ਇਸ ਮੌਕੇ ਜਲੰਧਰ ਕੈਂਟ ਹਲਕੇ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਰਪੰਚ ਕਰਨਜੀਤ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਮੇਜਰ ਸਿੰਘ ਅਤੇ ਪੰਚ ਕੁਲਦੀਪ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ।

ਅਜੀਤ ਡੈਸਕ 30-08-2026
ਜਲੰਧਰ ਛਾਉਣੀ, 29 ਅਗਸਤ (ਪਵਨ ਖਰਬੰਦਾ)- ‘ਅੱਜ ਮੇਰਾ ਹਲਕਾ, ਮੇਰਾ ਪਰਿਵਾਰ’ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰੀ ਰਸੋਈ’ ਸਕੀਮ ਤਹਿਤ ਪਿੰਡ ਹਰਦੋ ਫਰਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ । ਇਸ ਮੌਕੇ ਜਲੰਧਰ ਕੈਂਟ ਹਲਕੇ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਰਪੰਚ ਕਰਨਜੀਤ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਮੇਜਰ ਸਿੰਘ ਅਤੇ ਪੰਚ ਕੁਲਦੀਪ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਇਸ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਲਈ ਗਈ । ਪਿੰਡ ਵਾਸੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ । ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਸ ਲੋਕ-ਹਿਤੈਸ਼ੀ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜਲੰਧਰ ਕੈਂਟ ਹਲਕੇ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਸਰਪੰਚ ਕਰਨਜੀਤ ਸਿੰਘ, ਪੰਚ ਸੁਰਜੀਤ ਸਿੰਘ,ਪੰਚ ਮੇਜਰ ਸਿੰਘ ਅਤੇ ਪੰਚ ਕੁਲਦੀਪ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਲੈਕਚਰਾਰ ਇਕਬਾਲ ਸਿੰਘ ਰੰਧਾਵਾ ਦਾ ਸਪੋਰਟਸ-ਏ-ਪੰਜਾਬ ਕਲੱਬ ਵਲੋਂ ਸਨਮਾਨ ਅੱਜ ਅਗਲੀ ਖ਼ਬਰ ਸੀ. ਐਚ. ਸੀ. ਕਾਲਾ ਬੱਕਰਾ ਵਿਖੇ ਗਾਇਨੀ ਡਾਕਟਰ ਨਾ ਹੋਣ ਕਾਰਨ ਲੋਕ ਨਿੱਜੀ ਹਸਪਤਾਲਾਂ ’ਚ ਧੱਕੇ ਖਾਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।