‘ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ ਤਹਿਤ ਲੋਕਾਂ ਨੂੰ ਆਪਣੇ ਵਿਰਸੇ ਅਤੇ ਧਰਮ ਨਾਲ ਜੁੜਨ ਦਾ ਮੌਕਾ ਮਿਲ
ਸ਼ਾਹਕੋਟ, 29 ਅਗਸਤ (ਸੁਖਦੀਪ ਸਿੰਘ)- ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਮੂਲੇਵਾਲ ਅਰਾਈਆਂ ਬੂਥ ਨੰਬਰ-67 ਤੋਂ ਸ਼ਰਧਾਲੂਆਂ ਨੂੰ ਲੈ ਕੇ 35ਵੀਂ ਬੱਸ ਨੂੰ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਵਿਰਾਸਤ-ਏ-ਖਾਲਸਾ ਅਤੇ ਸ੍ਰੀ ਨੈਣਾ ਦੇਵੀ ਦੇ ਦਰਸ਼ਨਾ ਲਈ ਵਿਰਸਾ ਸੇਵਾ ਸੰਗਠਨ ਹਲਕਾ ਸ਼ਾਹਕੋਟ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਹਰ ਆਮ ਵਿਅਕਤੀ, ਖਾਸ ਕਰਕੇ ਬਜ਼ੁਰਗ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਖਰਚੇ ਤੋਂ ਕਰ ਸਕਣ।
ਸ਼ਾਹਕੋਟ, 29 ਅਗਸਤ (ਸੁਖਦੀਪ ਸਿੰਘ)- ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਮੂਲੇਵਾਲ ਅਰਾਈਆਂ ਬੂਥ ਨੰਬਰ-67 ਤੋਂ ਸ਼ਰਧਾਲੂਆਂ ਨੂੰ ਲੈ ਕੇ 35ਵੀਂ ਬੱਸ ਨੂੰ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਵਿਰਾਸਤ-ਏ-ਖਾਲਸਾ ਅਤੇ ਸ੍ਰੀ ਨੈਣਾ ਦੇਵੀ ਦੇ ਦਰਸ਼ਨਾ ਲਈ ਵਿਰਸਾ ਸੇਵਾ ਸੰਗਠਨ ਹਲਕਾ ਸ਼ਾਹਕੋਟ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਹਰ ਆਮ ਵਿਅਕਤੀ, ਖਾਸ ਕਰਕੇ ਬਜ਼ੁਰਗ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਖਰਚੇ ਤੋਂ ਕਰ ਸਕਣ। ਯਾਤਰਾ ‘ਤੇ ਜਾ ਰਹੀਆਂ ਸੰਗਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਸਵਿੰਦਰ ਸਿੰਘ ਸੋਨੂੰ, ਸਰਪੰਚ ਅਮਨਦੀਪ ਸਿੰਘ, ਬਲਾਕ ਕੋਆਰਡੀਨੇਟਰ ਬਲਕਾਰ ਸਿੰਘ, ਸੁਰਿੰਦਰ ਸਿੰਘ ਮੰਗਾ, ਗੁਰਪਾਲ ਸਿੰਘ ਪੱਡਾ, ਮਨਮੋਹਨ ਸਿੰਘ ਨੰਬਰਦਾਰ, ਰਾਜੀਵ ਸੰਧੂ ਸਮੇਤ ਹੋਰ ਆਗੂ ਹਾਜ਼ਰ ਸਨ।