30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਾਂਝੀ ਸੰਘਰਸ਼ ਕਮੇਟੀ ਸਿਹਤ ਵਿਭਾਗ ਵਲੋਂ ਕਰਤਾਰਪੁਰ ’ ਚ ਮੁੱਖ ਮੰਤਰੀ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਕਰਤਾਰਪੁਰ, 29 ਅਗਸਤ (ਭਜਨ ਸਿੰਘ)-ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਕਾਹਲਵਾਂ ਵਿਖੇ ਸਿਹਤ ਵਿਭਾਗ ਦੀ ਮੈਡੀਕਲ ਟੀਮ ਨੂੰ ਕੈਂਪ ’ਤੇ ਜਾਣ ਤੋਂ ਰੋਕਣ ਅਤੇ ਸਿਹਤ ਕਰਮਚਾਰੀਆਂ ਨੂੰ ਸੈਂਟਰਾਂ ’ਤੇ ਨਜ਼ਰਬੰਦ ਕਰਨ ਦੇ ਰੋਸ ਵਜੋਂ ਸਾਂਝੀ ਸੰਘਰਸ਼ ਕਮੇਟੀ ਸਿਹਤ ਵਿਭਾਗ ਦੀ ਅਗਵਾਈ ਹੇਠ ਸੈਂਕੜੇ ਮੁਲਾਜ਼ਮਾਂ ਵਲੋਂ ਅੰਬੇਡਕਰ ਚੌਂਕ ਕਰਤਾਰਪੁਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲਿਆ।

ਅਜੀਤ ਡੈਸਕ 30-08-2026
ਕਰਤਾਰਪੁਰ, 29 ਅਗਸਤ (ਭਜਨ ਸਿੰਘ)-ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਕਾਹਲਵਾਂ ਵਿਖੇ ਸਿਹਤ ਵਿਭਾਗ ਦੀ ਮੈਡੀਕਲ ਟੀਮ ਨੂੰ ਕੈਂਪ ’ਤੇ ਜਾਣ ਤੋਂ ਰੋਕਣ ਅਤੇ ਸਿਹਤ ਕਰਮਚਾਰੀਆਂ ਨੂੰ ਸੈਂਟਰਾਂ ’ਤੇ ਨਜ਼ਰਬੰਦ ਕਰਨ ਦੇ ਰੋਸ ਵਜੋਂ ਸਾਂਝੀ ਸੰਘਰਸ਼ ਕਮੇਟੀ ਸਿਹਤ ਵਿਭਾਗ ਦੀ ਅਗਵਾਈ ਹੇਠ ਸੈਂਕੜੇ ਮੁਲਾਜ਼ਮਾਂ ਵਲੋਂ ਅੰਬੇਡਕਰ ਚੌਂਕ ਕਰਤਾਰਪੁਰ ਵਿਖੇ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲਿਆ। ਉਪਰੰਤ ਡੀ ਐੱਸ ਪੀ ਦਫ਼ਤਰ ਤੱਕ ਰੋਹ ਭਰਪੂਰ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮਾਂ ਵਲੋਂ ਦਫ਼ਤਰ ਦੇ ਸਾਹਮਣੇ ਮੁੱਖ ਸੜਕ ਉੱਤੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਨਾਲ ਸਰਕਾਰ ਤਰੁੰਤ ਮੀਟਿੰਗਾਂ ਕਰਕੇ ਉਹਨਾਂ ਦੀਆਂ ਮੰਗਾਂ ਨੂੰ ਹੱਲ ਕੀਤਾ ਜਾਵੇ । ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਆਗੂ ਹਰਿੰਦਰ ਦੁਸਾਂਝ, ਪੈਰਾ ਮੈਡੀਕਲ ਸੰਘਰਸ਼ ਕਮੇਟੀ ਦੇ ਅਮਨਪ੍ਰੀਤ ਸਿੰਘ,ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਸਰਬਜੀਤ ਕੌਰ, ਯੂਨੀਅਨ ਸਟੇਟ ਆਗੂ ਕੁਲਜੀਤ ਕੌਰ, ਸਤਿੰਦਰ ਕੌਰ, ਸ਼ਰਨਜੀਤ ਕੌਰ, ਸੁਰਿੰਦਰ ਕੌਰ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਦੇ ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ ਚੀਦਾ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਮੇਲ ਦੇ ਪ੍ਰਧਾਨ ਸੁਖਰਾਜ ਸਿੰਘ, ਬਲਜੀਤ ਸਿੰਘ, ਐੱਸ ਆਈ ਬਲਵਿੰਦਰ ਸਿੰਘ ਕਾਹਲੋਂ, ਫਾਰਮਾਸਿਸਟ ਯੂਨੀਅਨ ਦੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਬਾਵਾ ਅਤੇ ਸੀ ਐੱਚ ਓ ਯੂਨੀਅਨ ਦੇ ਸੁਖਪ੍ਰੀਤ ਕੌਰ, ਐੱਲ ਐਚ ਵੀ ਅਤੇ ਏ ਐਨ ਐਮ ਯੂਨੀਅਨ ਦੇ ਆਗੂ ਰਾਜਵਿੰਦਰ ਕੌਰ, ਇੰਦਰਾ ਦੇਵੀ, ਕੁਲਦੀਪ ਕੌਰ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਜ਼ਿਲ੍ਹਾ ਆਗੂ ਅੰਮ੍ਰਿਤਪਾਲ ਕੌਰ ਨੁਸੀ ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸਿਵਲ ਹਸਪਤਾਲ ਨੂਰਮਹਿਲ ਦੇ ਸਾਹਮਣੇ ਝਾੜੀਆਂ ’ ਚੋਂ 19 ਸਾਲਾ ਨਮਲ ਦੀ ਲਾਸ਼ ਮਿਲੀ , ਅਵਾਰਾ ਕੁੱਤਿਆਂ ਨੇ ਨੋਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।