ਕਾਮਰੇਡ ਸ਼ਿੰਗਾਰਾ ਸਿੰਘ ਬੋਪਾਰਾਏ ਦੀ 9 ਵੀਂ ਬਰਸੀ ’ ਤੇ ਵੱਖ - ਵੱਖ ਆਗੂਆਂ ਨੇ ਕੀਤਾ ਯਾਦ
ਗੁਰਾਇਆ, 30 ਅਗਸਤ (ਚਰਨਜੀਤ ਸਿੰਘ ਦੁਸਾਂਝ)- ਅੱਜ ਪਿੰਡ ਬੋਪਾਰਾਏ ਵਿਖੇ ਸ਼ਿੰਗਾਰਾ ਸਿੰਘ ਬੋਪਾਰਾਏ ਦੀ 9ਵੀਂ ਬਰਸੀ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਯਾਦਗਾਰ ‘ਤੇ ਝੰਡਾ ਲਹਿਰਾਇਆ । ਇਸ ਮੌਕੇ ਉਨ੍ਹਾਂ ਕਿਹਾ ਕਿ 20-21 ਸਤੰਬਰ ਨੂੰ ਜਲੰਧਰ ਵਿਖੇ ਆਲ ਇੰਡੀਆ ਕਿਸਾਨ ਮਹਾਂਸਭਾ ਦੀ ਇਤਿਹਾਸਕ ਕੌਮੀ ਕਾਨਫ਼ਰੰਸ ਹੋਣ ਜਾ ਰਹੀ ਹੈ, ਜਿਸ ਦੇ ਪਹਿਲੇ ਦਿਨ ਰੈਲੀ ਕੀਤੀ ਜਾਵੇਗੀ।
ਗੁਰਾਇਆ, 30 ਅਗਸਤ (ਚਰਨਜੀਤ ਸਿੰਘ ਦੁਸਾਂਝ)- ਅੱਜ ਪਿੰਡ ਬੋਪਾਰਾਏ ਵਿਖੇ ਸ਼ਿੰਗਾਰਾ ਸਿੰਘ ਬੋਪਾਰਾਏ ਦੀ 9ਵੀਂ ਬਰਸੀ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਯਾਦਗਾਰ ‘ਤੇ ਝੰਡਾ ਲਹਿਰਾਇਆ । ਇਸ ਮੌਕੇ ਉਨ੍ਹਾਂ ਕਿਹਾ ਕਿ 20-21 ਸਤੰਬਰ ਨੂੰ ਜਲੰਧਰ ਵਿਖੇ ਆਲ ਇੰਡੀਆ ਕਿਸਾਨ ਮਹਾਂਸਭਾ ਦੀ ਇਤਿਹਾਸਕ ਕੌਮੀ ਕਾਨਫ਼ਰੰਸ ਹੋਣ ਜਾ ਰਹੀ ਹੈ, ਜਿਸ ਦੇ ਪਹਿਲੇ ਦਿਨ ਰੈਲੀ ਕੀਤੀ ਜਾਵੇਗੀ। ਸੰਧੂ ਨੇ ਕਿਹਾ ਕਿ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਏਕਾ ਕਰਕੇ ਇਸ ਕੌਮੀ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਆਰੰਭ ਕੀਤੀਆਂ ਹੋਈਆਂ ਹਨ। ਸੰਧੂ ਨੇ ਅੱਗੇ ਕਿਹਾ ਕਿ ਮੋਦੀ ਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਕਰਦੇ ਹੋਏ ਜਿਸ ਢੰਗ ਨਾਲ ਕਿਸਾਨੀ ਉਪਰ ਹਮਲਾ ਬੋਲਿਆ ਜਾ ਰਿਹਾ ਹੈ, ਉਸ ਨਾਲ ਲੋਕਾਂ ਨੂੰ ਖੇਤੀ ‘ਚੋਂ ਕੱਢ ਕੇ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਲਗਤਾਰ ਕੋਸ਼ਿਸ਼ਾਂ ਜਾਰੀ ਹਨ । ਸੰਧੂ ਨੇ ਕਿਹਾ ਕਿ ਇਸ ਦਾ ਮੁਕਾਬਲਾ ਵਿਸ਼ਾਲ ਏਕਤਾ ਨਾਲ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਆਰਐੱਮਪੀਆਈ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਵਿਸ਼ਵਾਸ਼ ਦਵਾਇਆ ਕਿ ਇਸ ਕਾਨਫ਼ਰੰਸ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਢੇਸੀ ਨੇ ਕਿਹਾ ਕਿ ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਹੋਣ ਨਾਲ ਲੋਕਾਂ ਚ ਵੀ ਕਾਫੀ ਉਤਸ਼ਾਹ ਹੈ। ਸਮਾਗਮ ਦੌਰਾਨ ਆਰਐੱਮਪੀਆਈ ਦੇ ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਤੇ ਸੰਤੋਖ ਸਿੰਘ ਬਿਲਗਾ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ, ਜੰਡਿਆਲਾ ਮੰਜਕੀ ਦੇ ਸਾਬਕਾ ਸਰਪੰਚ ਮੱਖਣ ਪੱਲਣ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਪਰਮਜੀਤ ਬੋਪਾਰਾਏ ਨੇ ਸ਼ਿੰਗਾਰਾ ਸਿੰਘ ਨੂੰ ਯਾਦ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮੇਜਰ ਫਿਲੌਰ, ਕੁਲਜੀਤ ਫਿਲੌਰ, ਰਾਮ ਨਾਥ ਦੁਸਾਂਝ, ਬਲਵਿੰਦਰ ਸਰਗੁੰਦੀ, ਗੁਰਦੀਪ ਗੋਗੀ, ਬਲਵਿੰਦਰ ਸਿੰਘ ਦੁਸਾਂਝ, ਮਨਜੀਤ ਸੂਰਜਾ, ਅਮਰੀਕ ਰੁੜਕਾ ਆਦਿ ਵੀ ਹਾਜ਼ਰ ਸਨ।