03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ-ਮੋਹਿੰਦਰ ਭਗਤ

ਜਲੰਧਰ, 2 ਸਤੰਬਰ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਮੰਤਰੀ ਮੋਹਿੰਦਰ ਭਗਤ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਨੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਪੰਜਾਬ ਰਾਜ ਖਾਦੀ ਬੋਰਡ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਅਜੀਤ ਡੈਸਕ 03-09-2026
ਜਲੰਧਰ, 2 ਸਤੰਬਰ (ਜਤਿੰਦਰ ਪੰਮੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਮੰਤਰੀ ਮੋਹਿੰਦਰ ਭਗਤ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਨੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਪੰਜਾਬ ਰਾਜ ਖਾਦੀ ਬੋਰਡ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮੰਤਰੀ ਭਗਤ ਨੇ ਨਸ਼ਾ ਮੁਕਤੀ ਮੋਰਚਾ ਵਲੋਂ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨਾਲ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਮੇਅਰ ਵਿਨੀਤ ਧੀਰ, ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਨੇ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੀ ਭਾਗੀਦਾਰੀ ’ਤੇ ਜ਼ੋਰ ਦਿੱਤਾ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਇੰਚਾਰਜ (ਸ਼ਹਿਰੀ) ਸ਼ੈਂਕੀ ਭਗਤ ਤੋਂ ਇਲਾਵਾ ਹਲਕਾ ਕੋਆਰਡੀਨੇਟਰ ਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਨੋਟਿਸਾਂ ਦਾ ਜਵਾਬ ਦੇਣ ਲਈ ਦਸਤਾਵੇਜ਼ ਲੈ ਕੇ ਏ. ਈ. ਆਰ. ਓਜ਼ ਕੋਲ ਪੁੱਜ ਰਹੇ ਲੋਕ ਅਗਲੀ ਖ਼ਬਰ ਵਕਤ ਦੁਨੀਆ ਦੀ ਸਭ ਤੋਂ ਵੱਡੀ ਪੂੰਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।