04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਰਕਾਰੀ ਹਾਈ ਸਮਾਰਟ ਸਕੂਲ ਦਿਆਲਪੁਰ ਵਿਖੇ ‘ਅਧਿਆਪਕ ਸਨਮਾਨ ਤੇ ਸਕਾਲਰਸ਼ਿਪ ਵੰਡ ਸਮਾਰੋਹ’ 7 ਨੂੰ

ਅੱਪਰਾ/ਲਸਾੜਾ, 3 ਸਤੰਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਸਰਕਾਰੀ ਹਾਈ ਸਮਾਰਟ ਸਕੂਲ ਦਿਆਲਪੁਰ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਦੂਜਾ ਅਕਾਦਮਿਕ ਸਕਾਲਰਸ਼ਿਪ ਵੰਡ ਸਮਾਰੋਹ 7 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਡਾਕਟਰ ਦੀਪਕ ਭਾਟੀਆ ਐਸ.

ਅਜੀਤ ਡੈਸਕ 04-09-2026
ਅੱਪਰਾ/ਲਸਾੜਾ, 3 ਸਤੰਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਸਰਕਾਰੀ ਹਾਈ ਸਮਾਰਟ ਸਕੂਲ ਦਿਆਲਪੁਰ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਦੂਜਾ ਅਕਾਦਮਿਕ ਸਕਾਲਰਸ਼ਿਪ ਵੰਡ ਸਮਾਰੋਹ 7 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਡਾਕਟਰ ਦੀਪਕ ਭਾਟੀਆ ਐਸ.ਡੀ.ਐਮ. ਫਿਲੌਰ ਅਤੇ ਮੈਡਮ ਅਨੂਦੀਪ ਸ਼ਰਮਾ ਤਹਿਸੀਲਦਾਰ ਫਿਲੌਰ ਇਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਇ ਸ ਮੌਕੇ ਫਿਲੌਰ ਤਹਿਸੀਲ ਦੇ 18 ਸਰਕਾਰੀ ਮਿਡਲ, ਹਾਈ ਅਤੇ ਸੀਨੀ. ਸੈਕੰ. ਸਕੂਲਾਂ ਦੇ 45 ਹੋਣਹਾਰ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਵਿਸ਼ੇਸ਼ ਇਨਾਮ ਦਿੱਤੇ ਜਾਣਗੇ, ਜਿਸ ਵਿੱਚ ਹਰੇਕ ਵਿਦਿਆਰਥੀ ਨੂੰ 2000 ਰੁਪਏ ਨਗਦ ਇਨਾਮ, ਮੋਮੈਂਟੋ ਅਤੇ ਸਾਹਿਤਕ ਕਿਤਾਬ ਭੇਟ ਕੀਤੀ ਜਾਵੇਗੀ। ਇਸ ਮੌਕੇ ਫਿਲੌਰ ਤਹਿਸੀਲ ਦੇ 10 ਮਿਹਨਤੀ ਅਧਿਆਪਕਾਂ ਨੂੰ ਵੀ ਉਨਾਂ ਦੇ ਸਿੱਖਿਆ ਦੇ ਖੇਤਰ ਅਤੇ ਸਮਾਜ ਸੇਵਾ ਵਿੱਚ ਪਾਏ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਇਹ ਸਮਾਰੋਹ ਪਿੰਡ ਰਾਜਪੁਰਾ ਦੇ ਵਸਨੀਕ ਸਰਦਾਰ ਸੁੱਚਾ ਸਿੰਘ ਰਾਹੀ ਯੂ. ਐਸ. ਏ. ਵੱਲੋਂ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਲਾਂਬੜਾ ਦੇ ਐਸ . ਐਚ . ਓ . ਬਲਵੀਰ ਸਿੰਘ ਬਣੇ ਇੰਸਪੈਕਟਰ ਅਗਲੀ ਖ਼ਬਰ ਪੇਟ ਦੀਆਂ ਬਿਮਾਰੀਆਂ ਵੱਖੀ ਵਿਚ ਦਰਦ-ਕਿਉਂ ਤੇ ਇਲਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।