04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਲਾਂਬੜਾ ਦੇ ਐਸ . ਐਚ . ਓ . ਬਲਵੀਰ ਸਿੰਘ ਬਣੇ ਇੰਸਪੈਕਟਰ

ਲਾਂਬੜਾ 3 ਸਤੰਬਰ (ਗੁਰਮੇਲ ਸਿੰਘ)-ਹਲਕਾ ਕਰਤਾਰਪੁਰ ਦੇ ਅਧੀਨ ਆਉਂਦੇ ਥਾਣਾ ਲਾਂਬੜਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਵਿਖੇ ਤਾਇਨਾਤ ਐਸ. ਐਚ.

ਐਸ. ਐਸ. ਪੀ. ਸਰਦਾਰ ਹਰਵਿੰਦਰ ਸਿੰਘ ਵਿਰਕ ਮੋਢਿਆਂ ਤੇ ਤਰੱਕੀ ਦੇ ਸਟਾਰ ਲਗਾਉਂਦੇ ਹੋਏ 04-09-2026
ਲਾਂਬੜਾ 3 ਸਤੰਬਰ (ਗੁਰਮੇਲ ਸਿੰਘ)-ਹਲਕਾ ਕਰਤਾਰਪੁਰ ਦੇ ਅਧੀਨ ਆਉਂਦੇ ਥਾਣਾ ਲਾਂਬੜਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਵਿਖੇ ਤਾਇਨਾਤ ਐਸ.ਐਚ. ਓ. ਬਲਵੀਰ ਸਿੰਘ ਨੂੰ ਸਬ ਇੰਸਪੈਕਟਰ ਤੋਂ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਇਸ ਮੌਕੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਰਦਾਰ ਹਰਵਿੰਦਰ ਸਿੰਘ ਵਿਰਕ ਨੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਮੋਢਿਆਂ ’ਤੇ ਤਰੱਕੀ ਦੇ ਸਟਾਰ ਲਗਾਏ। ਤਰੱਕੀ ਪ੍ਰਾਪਤ ਕਰਨ ਉਪਰੰਤ ਗੱਲਬਾਤ ਕਰਦਿਆਂ ਇੰਸਪੈਕਟਰ ਬਲਵੀਰ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ ਕਿਉਂਕਿ ਪੁਲਿਸ ਹਰ ਸਮੇਂ ਆਮ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਾਜ਼ਰ ਰਹਿੰਦੀ ਹੈ ਅਤੇ ਉਹਨਾਂ ਨੇ ਪ੍ਰਣ ਲਿਆ ਕਿ ਉਹ ਆਪਣਾ ਕੰਮ ਅੱਗੇ ਤੋਂ ਵੀ ਪੂਰੀ ਇਮਾਨਦਾਰੀ ਨਾਲ ਕਰਨਗੇ ਅਤੇ ਆਪਣੇ ਹਲਕੇ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਮੇਸ਼ਾ ਵਚਨਵੱਧ ਰਹਿਣਗੇ।
ਪਿਛਲੀ ਖ਼ਬਰ ਪੀੜਤ ਮਰੀਜ਼ਾਂ ’ਚੋਂ 6 ਡੀ. ਐੱਮ. ਸੀ. ’ਚ ਹੋਏ ਰਿਪੋਰਟ, ਇਕ ਸਿਵਲ ਹਸਪਤਾਲ ’ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਦਿਆਲਪੁਰ ਵਿਖੇ ‘ਅਧਿਆਪਕ ਸਨਮਾਨ ਤੇ ਸਕਾਲਰਸ਼ਿਪ ਵੰਡ ਸਮਾਰੋਹ’ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।