04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਡਰਾਈਵਿੰਗ ਲਾਇਸੈਂਸ ਲਈ ਟੈਸਟ ਦੇਣ ਆਏ ਲੋਕ ਹੋਏ ਖੱਜਲ - ਖੁਆਰ ਸੰਦੀਪ ਭਾਰਤੀ ਨੇ ਏ . ਆਰ . ਟੀ . ਓ . ਵਜੋਂ ਸੰਭਾਲਿਆ ਅਹੁਦਾ

ਜਲੰਧਰ, (ਸ਼ਿਵ)- ਸੰਦੀਪ ਭਾਰਤੀ ਨੇ ਏ. ਆਰ.

ਅਹੁਦਾ ਸੰਭਾਲਣ ਮੌਕੇ ਸੰਦੀਪ ਭਾਰਤੀ। 04-09-2026
ਜਲੰਧਰ, (ਸ਼ਿਵ)- ਸੰਦੀਪ ਭਾਰਤੀ ਨੇ ਏ.ਆਰ.ਟੀ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਡਰਾਈਵਿੰਗ ਟੈਸਟ ਟਰੈਕ ’ਤੇ ਪਹੁੰਚ ਕੇ ਕੰਮਕਾਜ ਦਾ ਜਾਇਜ਼ਾ ਲਿਆ। ਪਹਿਲੇ ਏ. ਆਰ. ਟੀ. ਓ. ਵਿਸ਼ਾਲ ਗੋਇਲ ਦੀ ਬਦਲੀ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੇ ਏ. ਆਰ. ਟੀ. ਓ. ਸੰਦੀਪ ਭਾਰਤੀ ਨੂੰ ਜਲੰਧਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਟਰੈਕ ’ਤੇ ਪਹੁੰਚਦੇ ਹੀ ਉਨ੍ਹਾਂ ਨੇ ਏਜੰਟਾਂ ਦੀ ਐਂਟਰੀ ਨੂੰ ਲੈ ਕੇ ਸਖ਼ਤੀ ਦਿਖਾਈ ਅਤੇ ਸਪੱਸ਼ਟ ਕੀਤਾ ਕਿ ਆਮ ਲੋਕਾਂ ਨੂੰ ਆਪਣੇ ਕੰਮ ਲਈ ਕਿਸੇ ਏਜੰਟ ਕੋਲ ਜਾਣ ਦੀ ਲੋੜ ਨਹੀਂ ਹੈ। ਸੰਦੀਪ ਭਾਰਤੀ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਲਾਇਸੈਂਸ ਜਾਂ ਡਰਾਈਵਿੰਗ ਟੈਸਟ ਨਾਲ ਸੰਬੰਧਿਤ ਕੋਈ ਸਮੱਸਿਆ ਜਾਂ ਕੰਮ ਹੈ ਤਾਂ ਉਹ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ। ਉਨ੍ਹਾਂ ਦੇ ਟਰੈਕ ’ਤੇ ਪਹੁੰਚਣ ਤੋਂ ਬਾਅਦ ਏਜੰਟਾਂ ਦੀਆਂ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ । ਸ੍ਰੀ ਭਾਰਤੀ ਨੇ ਵਿਭਾਗੀ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਡਰਾਈਵਿੰਗ ਟੈਸਟ ਦੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਅਤੇ ਅਨੁਸ਼ਾਸਨ ਕਾਇਮ ਰੱਖਿਆ ਜਾਵੇ ਅਤੇ ਆਵਦਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਦੀਪ ਭਾਰਤੀ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਜਲੰਧਰ ਵਿੱਚ ਬੈਠ ਕੇ ਡਰਾਈਵਿੰਗ ਟੈਸਟ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਕਰਨਗੇ।
ਪਿਛਲੀ ਖ਼ਬਰ ਡਰਾਈਵਿੰਗ ਟਰੈਕ ’ਤੇ ਬਿਜਲੀ ਗੁੱਲ, 3 ਘੰਟੇ ਪੱਕੇ ਡਰਾਈਵਿੰਗ ਲਾਇਸੈਂਸਾਂ ਦੇ ਨਹੀਂ ਹੋਏ ਟੈਸਟ ਡਰਾਈਵਿੰਗ ਲਾਇਸੈਂਸ ਲਈ ਟ... ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਦੂਜੇ ਦਿਨ 8 ਉਮੀਦਵਾਰਾਂ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ, ਪ੍ਰਧਾਨਗੀ ਲਈ 3...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।