05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੀਵਰੇਜ ਦੇ ਗੰਦੇ ਪਾਣੀ ’ ਚ ਡੁੱਬਿਆ ਵਾਰਡ ਨੰਬਰ 2

ਕੌਂਸਲਰ ਹਰਪ੍ਰੀਤ ਵਾਲੀਆ ਦੀ ਅਗਵਾਈ ’ਚ ਲੋਕਾਂ ਨੇ ਪਾਣੀ ’ਚ ਖੜ੍ਹੇ ਹੋ ਕੇ ਕੀਤਾ ਪ੍ਰਦਰਸ਼ਨ ਜਲੰਧਰ, 4 ਸਤੰਬਰ (ਸ਼ਿਵ)- ਸ਼ਹਿਰ ਦੇ ਵਾਰਡ ਨੰਬਰ 2 ਅਧੀਨ ਆਉਂਦੇ ਹਰਗੋਬਿੰਦ ਨਗਰ, ਬਚਿੰਤ ਨਗਰ ਅਤੇ ਪਰਸ਼ੂਰਾਮ ਨਗਰ ਦੇ ਇਲਾਕੇ ਕਈ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਵੀ ਇਲਾਕੇ ਵਿੱਚ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 05-09-2026
ਕੌਂਸਲਰ ਹਰਪ੍ਰੀਤ ਵਾਲੀਆ ਦੀ ਅਗਵਾਈ ’ਚ ਲੋਕਾਂ ਨੇ ਪਾਣੀ ’ਚ ਖੜ੍ਹੇ ਹੋ ਕੇ ਕੀਤਾ ਪ੍ਰਦਰਸ਼ਨ
ਜਲੰਧਰ, 4 ਸਤੰਬਰ (ਸ਼ਿਵ)- ਸ਼ਹਿਰ ਦੇ ਵਾਰਡ ਨੰਬਰ 2 ਅਧੀਨ ਆਉਂਦੇ ਹਰਗੋਬਿੰਦ ਨਗਰ, ਬਚਿੰਤ ਨਗਰ ਅਤੇ ਪਰਸ਼ੂਰਾਮ ਨਗਰ ਦੇ ਇਲਾਕੇ ਕਈ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਵੀ ਇਲਾਕੇ ਵਿੱਚ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਵਾਰਡ ਨੰਬਰ 2 ਦੇ ਕੌਂਸਲਰ ਹਰਪ੍ਰੀਤ ਵਾਲੀਆ ਨੇ ਅੱਜ ਖੁਦ ਗੰਦੇ ਪਾਣੀ ਵਿੱਚ ਖੜ੍ਹ ਕੇ ਵਾਰਡ ਵਾਸੀਆਂ ਨਾਲ ਮਿਲ ਕੇ ਨਗਰ ਨਿਗਮ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਉਂ ਵਾਰਡ ਨੰਬਰ 2 ਨੂੰ ਹੀ ਬਾਰ-ਬਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਵੀਂ ਸੀਵਰ ਲਾਈਨ ਪਾਉਣ ਲਈ ਪੁਰਾਣੀ ਲਾਈਨ ਨੂੰ ਬੰਦ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਪੂਰਾ ਇਲਾਕਾ ਸੀਵਰੇਜ ਦੇ ਪਾਣੀ ’ਚ ਡੁੱਬ ਜਾਂਦਾ ਹੈ। ਹਰਪ੍ਰੀਤ ਵਾਲੀਆ ਨੇ ਕਿਹਾ ਕਿ ਜਦੋਂ ਇਸ ਸਮੱਸਿਆ ਸਬੰਧੀ ਨਗਰ ਨਿਗਮ ਅਧਿਕਾਰੀਆਂ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਵਲੋਂ ਕਿਹਾ ਜਾਂਦਾ ਹੈ ਕਿ ਕੌਂਸਲਰ ਜਾਣ-ਬੁੱਝ ਕੇ ਮੁੱਦਾ ਖੜ੍ਹਾ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਲੋਕਾਂ ਦੇ ਘਰਾਂ ਅਤੇ ਗਲੀਆਂ ਵਿੱਚ ਗੰਦਾ ਪਾਣੀ ਖੜ੍ਹਾ ਹੈ ਤਾਂ ਉਹ ਇਸ ਮੁੱਦੇ ਨੂੰ ਕਿਵੇਂ ਨਾ ਉਠਾਉਣ। ਕੌਂਸਲਰ ਵਾਲੀਆ ਨੇ ਕਿਹਾ ਕਿ ਜਲੰਧਰ ਦੇ ਮੇਅਰ ਵਨੀਤ ਧੀਰ ਹਲਕਾ ਨੌਰਥ ਦੇ ਇੰਚਾਰਜ ਵੀ ਹਨ, ਇਸ ਦੇ ਬਾਵਜੂਦ ਨਗਰ ਨਿਗਮ ਵਲੋਂ ਵਾਰਡ ਨੰਬਰ 2 ਨੂੰ ਸੀਵਰੇਜ ਦੇ ਪਾਣੀ ਵਿੱਚ ਡੋਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚੁਣੇ ਹੋਏ ਕੌਂਸਲਰਾਂ ਦੀ ਹੀ ਗੱਲ ਨਹੀਂ ਸੁਣੀ ਜਾ ਰਹੀ ਤਾਂ ਫਿਰ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਕਿਸ ਕੋਲ ਜਾਣ । ਹਰਪ੍ਰੀਤ ਵਾਲੀਆ ਨੇ ਐਲਾਨ ਕੀਤਾ ਕਿ ਜੇਕਰ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੋਮਵਾਰ 7 ਸਤੰਬਰ ਨੂੰ ਵਾਰਡ ਨੰਬਰ 2 ਦੇ ਵਾਸੀਆਂ ਨੂੰ ਨਾਲ ਲੈ ਕੇ ਨਗਰ ਨਿਗਮ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਪਿਛਲੀ ਖ਼ਬਰ ਹਰ ਮਹੀਨੇ ਬਦਲਿਆ ਜਾ ਰਿਹਾ ਨੂਰਮਹਿਲ ’ਚ ਥਾਣਾ ਮੁਖੀ ਮੁਲਾਜ਼ਮਾਂ ਦੀ ਘਾਟ ਕਾਰਨ ਕਾਨੂੰਨ-ਵਿਵਸਥਾ ਪ੍ਰਭਾਵਿਤ ਅਗਲੀ ਖ਼ਬਰ ਮਾਡਰਨ ਥਾਣਿਆਂ ਦੇ ਦਾਅਵਿਆਂ ਵਿਚਕਾਰ ਥਾਣਾ ਨੰਬਰ 8 ਦੀ ਰਾਤ ਮੌਕੇ ਖੁੱਲ੍ਹੀ ਪ੍ਰਬੰਧਾਂ ਦੀ ਪੋਲ !

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।