06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹੇਮਕੁੰਟ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਜਲੰਧਰ, 5 ਸਤੰਬਰ (ਅ. ਬ.)

ਅਜੀਤ ਡੈਸਕ 06-09-2026
ਜਲੰਧਰ, 5 ਸਤੰਬਰ (ਅ.ਬ.)- ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਵਿਦਵਾਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਹੇਮਕੁੰਟ ਪਬਲਿਕ ਸਕੂਲ ਵਿਚ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ਸਕੂਲ ਦੇ ਚੇਅਰਮੈਨ ਪ੍ਰੋ. ਮਨਜੀਤ ਸਿੰਘ ਨੇ ਜੂਮ ਮੀਟਿੰਗ ਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਹਰਪ੍ਰੀਤ ਕੌਰ ਜੌਲੀ, ਗੁਰਪ੍ਰੀਤ ਕੌਰ ਜੌਲੀ, ਰਮਨਜੀਤ ਕੌਰ ਜੌਲੀ, ਪ੍ਰਿੰਸੀਪਲ ਮੈਡਮ ਮਨਜੋਤ ਕੌਰ ਅਤੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਸਾਰੇ ਅਧਿਆਪਕਾਂ ਨੇ ਕਈ ਪ੍ਰਕਾਰ ਦੀਆਂ ਖੇਡਾਂ ਖੇਡੀਆਂ ਅਤੇ ਆਪਣੇ ਵਿਚਾਰ ਇਕ-ਦੂਜੇ ਨਾਲ ਸਾਂਝੇ ਕੀਤੇ। ਕਈ ਅਧਿਆਪਕਾਂ ਨੇ ਇਸ ਮੌਕੇ ਸੰਗੀਤ ਦੀਆਂ ਧੁਨਾਂ ਉੱਪਰ ਗੀਤ ਵੀ ਸੁਣਾਏ। ਇਸ ਤੋਂ ਬਾਅਦ ਕਰਤਾਰਪੁਰ ਫੇਅਰ ਫਾਰਮ ਰੈਸਟੋਰੈਂਟ ਵਿਚ ਸਵਾਦਿਸ਼ਟ ਭੋਜਨ ਦਾ ਆਨੰਦ ਲਿਆ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮੈਡਮ ਮਨਜੋਤ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਦੱਸਦੇ ਹੋਏ ਬੱਚਿਆਂ ਨੂੰ ਸਖ਼ਤ ਮਿਹਨਤ ਅਤੇ ਲਗਨ ਦੇ ਨਾਲ ਪੜ੍ਹਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਗੁਰਮੀਤ ਕੌਰ ਨੇ ਸੰਭਾਲਿਆ ਪੰਜਾਬ ਪੁਲਿਸ ਦੇ ਖੇਡ ਸਕੱਤਰ ਦਾ ਅਹੁਦਾ ਅਗਲੀ ਖ਼ਬਰ ਦੋਆਬਾ ਬਿਸਤ ਨਹਿਰ ’ਚ ਗੰਦਗੀ ਦੇ ਢੇਰਾਂ ਖ਼ਿਲਾਫ਼ ਭਾਜਪਾ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।