ਮੋਹਿੰਦਰ ਭਗਤ ਨੇ ਵਾਰਡ 44 ’ਚ 15 ਲੱਖ ਦੇ ਸੀਵਰੇਜ ਕੰਮ ਦੀ ਸ਼ੁਰੂਆਤ ਕਰਵਾਈ
ਜਲੰਧਰ, 5 ਸਤੰਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 44 ਅਧੀਨ ਆਉਂਦੇ ਸਿਲਵਰ ਓਕ ਇਲਾਕੇ ਵਿੱਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੀਵਰੇਜ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਵਾਰਡ ਨੰਬਰ-44 ਅਧੀਨ ਪੈਂਦੇ ਸਿਲਵਰ ਓਕ ਇਲਾਕੇ ’ਚ ਸੀਵਰੇਜ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ। ਨਾਲ ਹਨ ਕੌਂਸਲਰ ਰਾਜ ਕੁਮਾਰ ਰਾਜੂ ਅਤੇ ਹੋਰ ਇਲਾਕਾ ਵਾਸੀ। ਤਸਵੀਰ-ਜੀਪੀ ਸਿੰਘ
06-09-2026