07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਾਰਡ ਨੰਬਰ 51 ਦੇ ਵੱਡੀ ਗਿਣਤੀ ਨੌਜਵਾਨ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਪੰਜਾਬ ਦੀ ਨੌਜਵਾਨ ਸੋਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਮੋਹਿੰਦਰ ਭਗਤ

ਜਲੰਧਰ, 6 ਸਤੰਬਰ (ਜਤਿੰਦਰ ਪੰਮੀ)–ਵਾਰਡ ਨੰਬਰ 51 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੈਭਵ ਖੁਰਾਣਾ ਅਤੇ ਮੋਹਿਤ ਗਿੱਲਹੋਤਰਾ ਦੇ ਯਤਨਾਂ ਸਦਕਾ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਡੀ ਗਿਣਤੀ ਨੌਜਵਾਨਾਂ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਮੇਅਰ ਹਰਸਿਮਰਨ ਜੀਤ ਸਿੰਘ ਬੰਟੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਅਜੀਤ ਡੈਸਕ 07-09-2026
ਜਲੰਧਰ, 6 ਸਤੰਬਰ (ਜਤਿੰਦਰ ਪੰਮੀ)–ਵਾਰਡ ਨੰਬਰ 51 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੈਭਵ ਖੁਰਾਣਾ ਅਤੇ ਮੋਹਿਤ ਗਿੱਲਹੋਤਰਾ ਦੇ ਯਤਨਾਂ ਸਦਕਾ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਡੀ ਗਿਣਤੀ ਨੌਜਵਾਨਾਂ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਮੇਅਰ ਹਰਸਿਮਰਨ ਜੀਤ ਸਿੰਘ ਬੰਟੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਵਿੱਚ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਲਿਜਾਣ ਦੀ ਸਪੱਸ਼ਟ ਸੋਚ ਹੈ। ਮੋਹਿੰਦਰ ਭਗਤ ਨੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਲਈ ਵੀ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਐਡਵੋਕੇਟ ਸੰਦੀਪ ਕੁਮਾਰ ਵਰਮਾ, ਸੁਭਾਸ਼ ਗੋਰੀਆ, ਕਮਲ ਲੋਚ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਸਮਰਥਕ ਮੌਜੂਦ ਸਨ।
ਪਿਛਲੀ ਖ਼ਬਰ ਸਿੰਘ ਸਭਾ ਲਹਿਰ ਦੇ ਬਾਨੀ ਅਤੇ ਪਹਿਲੇ ਪੰਜਾਬੀ ਸਿੱਖ ਪ੍ਰੋਫੈਸਰ ਭਾਈ ਦਿੱਤ ਸਿੰਘ ਦੀ ਯਾਦ ’ਚ ਕਰਵਾਇਆ ਕਵੀ ਦਰਬਾਰ ਅਗਲੀ ਖ਼ਬਰ ਨਸ਼ੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੇਗੀ ਭਾਜਪਾ, ਮੋਦੀ ਦੇ ਜਨਮ ਦਿਨ ’ਤੇ ਸੇਵਾ ਦਾ ਸੰਕਲਪ - ਅਸ਼ੋਕ ਸਰੀਨ ਹਿੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।