09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੁਰਿੰਦਰ ਸਿੰਘ ਨੇ ਸੰਭਾਲਿਆ ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ ਜਲੰਧਰ, 8 ਸਤੰਬਰ (ਸ਼ਿਵ)-ਪੰਜਾਬ ਸਰਕਾਰ ਵਲੋਂ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਨਿਯੁਕਤ ਕੀਤੇ ਗਏ ਪੀ. ਸੀ.

ਅਜੀਤ ਡੈਸਕ 09-09-2026
ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ ਜਲੰਧਰ, 8 ਸਤੰਬਰ (ਸ਼ਿਵ)-ਪੰਜਾਬ ਸਰਕਾਰ ਵਲੋਂ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਨਿਯੁਕਤ ਕੀਤੇ ਗਏ ਪੀ.ਸੀ.ਐਸ. ਅਧਿਕਾਰੀ ਸੁਰਿੰਦਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੂੰ ਗਮਾਡਾ ਦੇ ਪ੍ਰਸ਼ਾਸਕ ਅਤੇ ਆਈ.ਏ.ਐਸ. ਅਧਿਕਾਰੀ ਸੰਦੀਪ ਰਿਸ਼ੀ ਦੀ ਥਾਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਦੀਪ ਰਿਸ਼ੀ ਕੋਲ ਨਗਰ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਸੀ। ਸੁਰਿੰਦਰ ਸਿੰਘ ਦੇ ਨਗਰ ਨਿਗਮ ਦਫ਼ਤਰ ਪਹੁੰਚਣ ’ਤੇ ਸੰਯੁਕਤ ਕਮਿਸ਼ਨਰ ਸੋਮਨਦੀਪ ਕੌਰ, ਸੰਯੁਕਤ ਕਮਿਸ਼ਨਰ ਮਨਦੀਪ ਕੌਰ, ਸਹਾਇਕ ਕਮਿਸ਼ਨਰ ਰਾਜੇਸ਼ ਖੋ਼ਖਰ, ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ, ਸੁਪਰਡੈਂਟ ਹਾਊਸ ਟੈਕਸ ਮਹੀਪ ਸੂਰੀਨ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਗੁਲਦਸਤੇ ਭੇਟ ਕੀਤੇ ਗਏ। ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਕਮਿਸ਼ਨਰ ਸੁਰਿੰਦਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਨਗਰ ਨਿਗਮ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਅਧਿਕਾਰੀ ਜ਼ਿੰਮੇਵਾਰੀ ਨਾਲ ਕੰਮ ਕਰਨ। ਸੁਰਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਲੰਬਿਤ ਪਏ ਕੰਮਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਲੁਧਿਆਣਾ ’ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ’ਚ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਕਾਂਗਰਸ ਨੇ ਪਾਵਰਕਾਮ ਅਧਿਕਾਰੀਆਂ ਕੋਲ ਉਠਾਇਆ ਮਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।