ਜਲੰਧਰ, 11 ਸਤੰਬਰ (ਐੱਮ. ਐੱਸ. ਲੋਹੀਆ)-ਪਿੰਡ ਅੱਚਰਵਾਲ ਦੇ ਸ਼ਹੀਦ ਅਮਰ ਸਿੰਘ ਅੱਚਰਵਾਲ ਦੇ ਸ਼ਹੀਦੀ ਦਿਹਾੜੇ ਮੌਕੇ 12 ਸਤੰਬਰ ਨੂੰ ਸ਼ਹੀਦੀ ਯਾਦਗਾਰ ਕਮੇਟੀ ਅੱਚਰਵਾਲ ਵਲੋਂ ਹੋ ਰਹੇ ਸਮਾਗਮ ’ਚ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਕਮੇਟੀ ਨਗਰ ਦੇ ਲੋਕਾਂ ਦਾ ਡਟਵਾਂ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਅੱਚਰਵਾਲ ਦੇ ਲੋਕ ਵੀ ਹਰ ਸਾਲ ਗ਼ਦਰੀ ਬਾਬਿਆਂ ਦੇ ਪਹਿਲੀ ਨਵੰਬਰ ਨੂੰ ਹੁੰਦੇ ਮੇਲੇ ਲਈ ਦੇਸ਼ ਭਗਤ ਯਾਦਗਾਰ ਕਮੇਟੀ ਨੂੰ ਹਰ ਪੱਖੋਂ ਸਾਥ ਦਿੰਦੇ ਹਨ।