12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹੇ ’ਚ ਸਵਾਈਨ ਫਲੂ ਦੇ 2 ਹੋਰ ਮਾਮਲੇ ਆਏ

ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਰੋਜ਼ਾਨਾ ਹੀ ਪਾਜ਼ੀਟਿਵ ਮਰੀਜ਼ ਸਾਹਮਣੇ ਆ ਰਹੇ ਹਨ।

ਸਿਵਲ ਸਰਜਨ ਡਾ. ਰਾਜੇਸ਼ ਗਰਗ 12-09-2026
ਜਲੰਧਰ, 11 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਰੋਜ਼ਾਨਾ ਹੀ ਪਾਜ਼ੀਟਿਵ ਮਰੀਜ਼ ਸਾਹਮਣੇ ਆ ਰਹੇ ਹਨ। ਵੀਰਵਾਰ ਨੂੰ ਦੋ ਮਰੀਜ਼ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਵੀ ਦੋ ਹੋਰ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਸਵਾਈਨ ਫਲੂ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 17 ’ਤੇ ਪੁੱਜ ਗਿਆ ਹੈ। ਹੁਣ ਤੱਕ 106 ਸ਼ੱਕੀ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 17 ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਦੱਸਣਯੋਗ ਹੈ ਕਿ ਪਹਿਲਾਂ ਸਵਾਈਨ ਫਲੂ ਦੀ ਲਪੇਟ ’ਚ ਆਉਣ ਵਾਲੇ ਮਰੀਜ਼ਾਂ ’ਚ ਬਹੁ-ਗਿਣਤੀ 5 ਸਾਲ ਤੋਂ ਛੋਟੀ ਉਮਰ ਦੇ ਬੱਚੇ ਅਤੇ 80 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ ਸ਼ਾਮਿਲ ਸਨ ਪਰ ਹੁਣ ਫਲੂ ਨੇ ਨੌਜਵਾਨਾਂ ਨੂੰ ਵੀ ਆਪਣੀ ਗ੍ਰਿਫ਼ਤ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਪਾਜ਼ੀਟਿਵ ਪਾਏ ਗਏ ਮਰੀਜ਼ਾਂ ’ਚ ਫਿਲੌਰ ਤਹਿਸੀਲ ਦੇ ਪੁਆਰੀ ਪਿੰਡ ਦਾ 30 ਸਾਲਾ ਨੌਜਵਾਨ ਹੈ ਜੋ ਕਿ ਸਿਵਲ ਹਸਪਤਾਲ ਦਾਖਲ ਹੈ ਜਦੋਂਕਿ ਭੋਗਪੁਰ ਸ਼ਹਿਰ ਦੀ 19 ਸਾਲਾ ਲੜਕੀ ਸ਼ਾਮਿਲ ਹੈ, ਜੋ ਘਰ ਅੰਦਰ ਹੀ ਆਈਸੋਲੇਟ ਹੈ। ਇਨ੍ਹਾਂ ਮਰੀਜ਼ਾਂ ਨੂੰ ਬੁਖਾਰ ਤੇ ਜੁਕਾਮ ਦੀ ਲਗਾਤਾਰ ਸ਼ਿਕਾਇਤ ਰਹਿਣ ਉਪਰੰਤ ਸੈਂਪਲ ਜਾਂਚ ਲਈ ਭੇਜੇ ਗਏ ਸਨ ਜੋ ਕਿ ਪਾਜ਼ੀਟਿਵ ਪਾਏ ਗਏ ਹਨ। ਇਸ ਵੇਲੇ ਤਿੰਨ ਮਰੀਜ਼ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ, ਜਿਨ੍ਹਾਂ ’ਚੋਂ 2 ਡੀ. ਐੱਮ. ਸੀ. ਲੁਧਿਆਣਾ ਅਤੇ 1 ਸਿਵਲ ਹਸਪਤਾਲ ਵਿਚ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦਾ ਸੈਂਪਲ ਲੈ ਕੇ ਰੋਜ਼ਾਨਾ ਹੀ ਜਾਂਚ ਲੈਬ ਨੂੰ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਡਾ. ਗਰਗ ਨੇ ਕਿਹਾ ਕਿ ਸਵਾਈਨ ਫਲੂ ਇਨਫੈਕਸ਼ਨ ਨਾਲ ਸੰਬੰਧਤ ਰੋਗ ਹੈ, ਇਸ ਲਈ ਜਿਹੜੇ ਲੋਕ ਵਧੇਰੇ ਦਿਨਾਂ ਤੱਕ ਇਨਫੈਕਸ਼ਨ ਦਾ ਸ਼ਿਕਾਰ ਰਹਿੰਦੇ ਹਨ, ਉਨ੍ਹਾਂ ਦੇ ਇਸ ਦੀ ਲਪੇਟ ’ਚ ਆਉਣ ਦੇ ਆਸਾਰ ਰਹਿੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਫਿਰ ਅਪੀਲ ਕੀਤੀ ਕਿ ਆਪਣੇ ਘਰ ਅੰਦਰ ਇਨਫੈਕਸ਼ਨ ਦਾ ਸ਼ਿਕਾਰ ਹੋਏ ਮਰੀਜ਼ ਦੇ ਸਵਾਈਨ ਫਲੂ ਨਾਲ ਸੰਬੰਧਿਤ ਟੈਸਟ ਜ਼ਰੂਰ ਕਰਵਾਇਆ ਜਾਵੇ। ਸਿਹਤ ਵਿਭਾਗ ਵੱਲੋਂ ਹੌਟਸਪਾਟ ਖੇਤਰਾਂ ’ਚ ਚਲਾਈ ਗਈ ਡੇਂਗੂ ਵਿਰੋਧੀ ਮੁਹਿੰਮ, 18 ਥਾਵਾਂ ’ਤੇ ਲਾਰਵਾ ਮਿਲਿਆ ਸਿਹਤ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਡੇਂਗੂ ਕੇਸਾਂ ਦੇ ਹੌਟਸਪਾਟ ਖੇਤਰਾਂ ਤੇ ਘਰ-ਘਰ ਜਾ ਕੇ ਐਂਟੀ ਡੇਂਗੂ ਮੁਹਿੰਮ ਚਲਾਈ ਗਈ। ਜ਼ਿਲ੍ਹੇ ’ਚ ਕੁੱਲ 2572 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਜਿਨ੍ਹਾਂ ’ਚ ਸ਼ਹਿਰੀ ਖੇਤਰਾਂ ਦੇ 845 ਘਰ ਅਤੇ ਪੇਂਡੂ ਖੇਤਰਾਂ ਦੇ 1727 ਘਰ ਸ਼ਾਮਿਲ ਹਨ। ਇਸ ਦੌਰਾਨ 18 ਥਾਵਾਂ ‘ਤੇ ਡੇਂਗੂ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਦੀ ਅਗਵਾਈ ਹੇਠ ਐਂਟੀ ਲਾਰਵਾ ਟੀਮਾਂ ਵੱਲੋਂ ਇਨ੍ਹਾਂ ਥਾਵਾਂ ‘ਤੇ ਜਾ ਕੇ ਡੇਂਗੂ ਸਰਵੇ ਕੀਤਾ ਗਿਆ। ਇਸ ਦੌਰਾਨ ਸੰਭਾਵਿਤ ਥਾਵਾਂ ’ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਅਤੇ ਟੀਮਾਂ ਵਲੋਂ ਲਾਰਵਾ ਮਿਲਣ ’ਤੇ ਉਸਨੂੰ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ।
ਪਿਛਲੀ ਖ਼ਬਰ ਜਿਮਖਾਨਾ ਕਲੱਬ ਵਿਖੇ ਅੰਤਰਰਾਸ਼ਟਰੀ ਪੱਧਰ ਦਾ ‘ਸਕੁਐਸ਼ ਗਲਾਸ ਕੋਰਟ’ ਬਣਾਏ ਜਾਣ ਸਮੇਤ ਕਈ ਹੋਰ ਅਹਿਮ ਪ੍ਰਾਜੈਕਟ ਪਾਸ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।