12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਾਮਲਾ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਦਾ ਭਕਿਯੂ (ਕਾਦੀਆਂ) ਨੇ ਪਾਵਰਕਾਮ ਦੇ ਐਕਸੀਅਨ ਨੂੰ ਸੌਂਪਿਆ ਮੰਗ ਪੱਤਰ, ਪੱਕਾ ਮੋਰਚਾ ਲਗਾਉਣ ਦੀ ਦਿੱਤੀ ਚਿਤਾਵਨੀ ਮੌਜੂਦਾ ਸਰਕਾਰ 8 ਘੰਟੇ ਬਿਜਲੀ ਦੇਣ ਦੇ ਵਾਅਦੇ ’ਤੇ ਖਰਾ ਨਹੀਂ ਉਤਰ ਸਕੀ-ਨੰਬਰਦਾਰ ਹੁੰਦਲ

ਮਲਸੀਆਂ, 11 ਸਤੰਬਰ (ਦਲਜੀਤ ਸਿੰਘ ਸਚਦੇਵਾ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਜਲੰਧਰ ਨੇ ਖੇਤੀਬਾੜੀ ਲਈ ਮੋਟਰਾਂ ਨੂੰ ਨਿਰਵਿਘਨ ਤੇ ਪੂਰੀ ਬਿਜਲੀ ਸਪਲਾਈ ਨਾ ਮਿਲਣ ਦਾ ਮਾਮਲਾ ਉਠਾਉਂਦਿਆਂ ਪਾਵਰਕਾਮ ਦੇ ਐਕਸੀਅਨ ਨੂੰ ਮੰਗ ਪੱਤਰ ਜਥੇਬੰਦੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਕੁਲਜੀਤ ਸਿੰਘ ਹੁੰਦਲ ਨੰਬਰਦਾਰ ਪਿੰਡ ਸਲੇਮਾਂ ਦੀ ਅਗਵਾਈ ਹੇਠ ਦਿੱਤਾ ਗਿਆ। ਕੁਲਜੀਤ ਸਿੰਘ ਹੁੰਦਲ ਨੇ ਕਿਹਾ ਕਿ ਖੇਤਾਂ ਵਿਚ ਮੋਟਰਾਂ ਨੂੰ ਬਿਜਲੀ ਸਪਲਾਈ ਪੂਰੀ ਨਹੀਂ ਮਿਲ ਰਹੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 12-09-2026
ਮਲਸੀਆਂ, 11 ਸਤੰਬਰ (ਦਲਜੀਤ ਸਿੰਘ ਸਚਦੇਵਾ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਜਲੰਧਰ ਨੇ ਖੇਤੀਬਾੜੀ ਲਈ ਮੋਟਰਾਂ ਨੂੰ ਨਿਰਵਿਘਨ ਤੇ ਪੂਰੀ ਬਿਜਲੀ ਸਪਲਾਈ ਨਾ ਮਿਲਣ ਦਾ ਮਾਮਲਾ ਉਠਾਉਂਦਿਆਂ ਪਾਵਰਕਾਮ ਦੇ ਐਕਸੀਅਨ ਨੂੰ ਮੰਗ ਪੱਤਰ ਜਥੇਬੰਦੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਕੁਲਜੀਤ ਸਿੰਘ ਹੁੰਦਲ ਨੰਬਰਦਾਰ ਪਿੰਡ ਸਲੇਮਾਂ ਦੀ ਅਗਵਾਈ ਹੇਠ ਦਿੱਤਾ ਗਿਆ। ਕੁਲਜੀਤ ਸਿੰਘ ਹੁੰਦਲ ਨੇ ਕਿਹਾ ਕਿ ਖੇਤਾਂ ਵਿਚ ਮੋਟਰਾਂ ਨੂੰ ਬਿਜਲੀ ਸਪਲਾਈ ਪੂਰੀ ਨਹੀਂ ਮਿਲ ਰਹੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸਪਲਾਈ ਵਿਚ ਵਾਰ-ਵਾਰ ਕੱਟ ਲੱਗਣ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਫ਼ਸਲਾਂ ’ਤੇ ਪੈ ਰਿਹਾ ਹੈ। ਜੇਕਰ ਫ਼ਸਲਾਂ ਨੂੰ ਲੋੜ ਅਨੁਸਾਰ ਸਮੇਂ ਸਿਰ ਪਾਣੀ ਨਾ ਮਿਲੇ ਤਾਂ ਉਨ੍ਹਾਂ ਦੇ ਝਾੜ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਆਪਣੇ ਇਸ ਵਾਅਦੇ ’ਤੇ ਖਰਾ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਖੇਤੀ ਮੋਟਰਾਂ ਲਈ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਲਈ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਬਿਨਾਂ ਕਿਸੇ ਰੁਕਾਵਟ ਦੇ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਮੁਹੱਈਆ ਕਰਵਾਈ ਜਾਵੇ। ਜੇਕਰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲੀ ਤਾਂ ਸਾਡੀ ਜਥੇਬੰਦੀ ਵਲੋਂ ਨੈਸ਼ਨਲ ਹਾਈਵੇਅ ’ਤੇ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਹੋਵੇਗੀ। ਇਸ ਮੌਕੇ ਅਮਨਦੀਪ ਸਿੰਘ ਮਲਸੀਆਂ ਜ਼ਿਲ੍ਹਾ ਆਗੂ, ਬਾਬਾ ਪਲਵਿੰਦਰ ਸਿੰਘ ਜਨਰਲ ਸਕੱਤਰ ਮਹਿਤਪੁਰ, ਸਰਦੂਲ ਸਿੰਘ ਸੀਨੀ: ਮੀਤ ਪ੍ਰਧਾਨ, ਰਣਜੀਤ ਸਿੰਘ ਬਲਾਕ ਪ੍ਰਧਾਨ ਸ਼ਾਹਕੋਟ, ਬਲਰਾਜ ਸਿੰਘ ਕਾਹਲੋਂ ਜਨਰਲ ਸਕੱਤਰ ਸ਼ਾਹਕੋਟ, ਸੁਰਜੀਤ ਸਿੰਘ ਮੀਤ ਪ੍ਰਧਾਨ ਸ਼ਾਹਕੋਟ, ਹਰਭਜਨ ਸਿੰਘ ਮੀਤ ਪ੍ਰਧਾਨ ਮਹਿਤਪੁਰ, ਜੱਗਾ ਸੋਹਲ ਪ੍ਰੈੱਸ ਸਕੱਤਰ, ਮੇਜਰ ਸਿੰਘ ਸਲੇਮਾਂ, ਬਲਵਿੰਦਰ ਸਿੰਘ ਲਾਡੀ ਪੱਡਾ, ਦਵਿੰਦਰ ਡਬਰੀ, ਦਲੇਰ ਡਬਰੀ, ਪਿਆਰ ਸਿੰਘ ਸਲੇਮਾਂ, ਮੱਖਣ ਸਿੰਘ ਸਰਪੰਚ ਹਰੀਪੁਰ, ਰਣਜੀਤ ਸਿੰਘ ਗਰੇਵਾਲ, ਜਸਵੰਤ ਸਿੰਘ ਆਦਰਾਮਾਨ, ਹਰਮੇਸ਼ ਲਾਲ, ਜਸਵੀਰ ਸਿੰਘ ਮੱਟੂ ਮਹਿਤਪੁਰ, ਸੁਖਦੇਵ ਸਿੰਘ ਹਰੀਪੁਰ, ਰਾਣਾ ਮਹਿਸਮਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਾਈਕੋਰਟ ਦੀ ਅਗਲੀ ਸੁਣਵਾਈ ਲਈ ਤਿਆਰੀ ਮੁਕੰਮਲ ਕਰਨ ਦਾ ਦਾਅਵਾ, ਡੀ.ਸੀ. ਜਲੰਧਰ ਨੂੰ ਪੇਸ਼ ਹੋਣ ਦੇ ਹੁਕਮ ਅਗਲੀ ਖ਼ਬਰ ਬਿਜਲੀ ਦੀ ਕਿੱਲਤ ਕਾਰਨ ਸੁੱਕਣ ਕੰਢੇ ਪੁੱਜੀ ਝੋਨੇ ਦੀ ਫ਼ਸਲ-ਸੁਖਵਿੰਦਰ ਸਿੰਘ, ਹਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।