ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ
ਸ਼ਾਹਕੋਟ, 11 ਸਤੰਬਰ (ਸੁਖਦੀਪ ਸਿੰਘ)- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ (ਦਿਹਾਤੀ) ਨੇ ਖਾਸ ਮੁਲਾਕਾਤ ਕੀਤੀ। ਇਸ ਮੌਕੇ ਕਪੂਰਥਲਾ ਦੇ ਵਿਧਾਇਕ ਤੇ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਗੁਲਦਸਤਾ ਭੇਟ ਕਰਕੇ ਵਧਾਈ ਦਿੰਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ। ਅਜੀਤ ਤਸਵੀਰ
12-09-2026