13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਥਿਆੜਾ ਤੇ ਕੌਂਸਲਰ ਹੈਪੀ ਵਲੋਂ ਗੁਰੂ ਤੇਗ ਬਹਾਦਰ ਐਵੇਨਿਊ ਵਿਖੇ ਸੜਕਾਂ ਦੇ ਨਿਰਮਾਣ ਦਾ ਸਾਂਝਾ ਉੁਦਘਾਟਨ

ਜਲੰਧਰ, 12 ਸਤੰਬਰ (ਸ਼ਿਵ)-ਵਾਰਡ ਨੰ. 35 ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਐਵੀਨਿਊ ਵਿਖੇ ਅੱਜ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਅਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਵਲੋਂ ਸਾਂਝੇ ਤੌਰ ’ਤੇ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 13-09-2026
ਜਲੰਧਰ, 12 ਸਤੰਬਰ (ਸ਼ਿਵ)-ਵਾਰਡ ਨੰ. 35 ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਐਵੀਨਿਊ ਵਿਖੇ ਅੱਜ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਅਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਵਲੋਂ ਸਾਂਝੇ ਤੌਰ ’ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਮੇਰਾ ਇਕੋ ਇਕ ਮਕਸਦ ਹੈ ਕਿ ਆਪਣੇ ਹਲਕੇ ਅੰਦਰ ਪੈਂਦੇ ਸਾਰੇ ਇਲਾਕਿਆਂ ਦਾ ਸੁੰਦਰੀਕਰਨ ਕਰਵਾ ਸਕਾਂ ਤੇ ਅੱਜ ਇਸ ਵਾਰਡ ਅੰਦਰ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਕੇ ਖ਼ੁਸ਼ੀ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਕਿਹਾ ਕਿ ਇੱਥੋਂ ਦੇ ਕੌਂਸਲਰ ਹਰਸ਼ਰਨ ਕੌਰ ਹੈਪੀ ਨੇ ਬੜੀ ਮਿਹਨਤ ਨਾਲ ਆਪਣੇ ਵਾਰਡ ਨੂੰ ਸੁੰਦਰ ਬਣਾਇਆ ਹੈ। ਇਸ ਮੌਕੇ ਕੌਂਸਲਰ ਹੈਪੀ ਨੇ ਰਾਜਵਿੰਦਰ ਕੌਰ ਥਿਆੜਾ ਦਾ ਤਹਿ ਦਿੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਸਾਰਿਆਂ ਦਾ ਇਕੋ ਇਕ ਮਕਸਦ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਸੀਂ ਆਪਣੇ ਵਾਰਡ ਦੀਆਂ ਕਾਫ਼ੀ ਸਾਰੀਆਂ ਸੜਕਾਂ ਦਾ ਨਵੀਨੀਕਰਨ ਕਰਵਾਇਆ ਹੈ ਤੇ ਗੁਰੂ ਤੇਗ ਬਹਾਦਰ ਨਗਰ ਤੋਂ ਲਤੀਫ਼ਪੁਰੇ ਤੱਕ ਵਾਲੀ ਸੜਕ ਵੀ ਜਲਦ ਤੋਂ ਜਲਦ ਬਣਵਾ ਦਿੱਤੀ ਜਾਵੇਗੀ। ਇਸ ਮੌਕੇ ਬਹੁਤ ਸਾਰੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ –70ਵੀਆਂ ਜ਼ਿਲ੍ਹਾ ਸਕੂਲ ਖੇਡ ਟੂਰਨਾਮੈਂਟ– ਲੜਕਿਆਂ ਦੇ ਬੈਡਮਿੰਟਨ ਮੁਕਾਬਲੇ ਸਫ਼ਲਤਾਪੂਰਵਕ ਸਮਾਪਤ ਅਗਲੀ ਖ਼ਬਰ ਫੂਡ ਸੇਫਟੀ ਵਿੰਗ ਦੀਆਂ ਟੀਮਾਂ ਨੇ ਜਾਂਚ ਦੌਰਾਨ ਵੱਖ-ਵੱਖ ਥਾਵਾਂ ਤੋਂ ਫੜਿਆ 75 ਕਿੱਲੋ ਪਨੀਰ, ਖੋਏ ਸਣੇ ਭਰੇ 14 ਸੈਂਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।