ਯੂਨਾਈਟਿਡ ਪੰਜਾਬੀਜ਼ ਫਾਊਂਡੇਸ਼ਨ ਵਲੋਂ ਲੋੜਵੰਦ ਪਰਿਵਾਰਾਂ ਦੀ ਮਾਲੀ ਮਦਦ
ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਯੂਨਾਇਟਿਡ ਪੰਜਾਬੀਜ਼ ਫਾਊਂਡੇਸ਼ਨ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਅਤੇ ਹੋਣਹਾਰ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਦੀ ਆ ਰਹੀ ਹੈ। ਇਸੇ ਸਿਲਸਿਲੇ ਤਹਿਤ ਸੰਸਥਾ ਵਲੋਂ ਇਕ ਹੋਰ ਮਾਲੀ ਤੌਰ ’ਤੇ ਕਮਜ਼ੋਰ ਪਰਿਵਾਰ ਦੀ ਆਰਥਿਕ ਤੌਰ ’ਤੇ ਮਦਦ ਕਰਦਿਆਂ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ।
ਅਜੀਤ ਡੈਸਕ
16-09-2026