16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧਰਨਾ ਅੱਜ

ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਪੰਜਾਬ ਭਰ ਅੰਦਰ ਅਣ-ਐਲਾਨੇ ਬਿਜਲੀ ਕੱਟ ਲਗਾ ਕੇ ਪੰਜਾਬ ਨੂੰ ਹਨ੍ਹੇਰੇ ਵਿਚ ਧੱਕਣ ਵਾਲੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਸੰਬੰਧੀ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਮੋਹਨ ਪੈਲੇਸ ਵਿਖੇ ਮੀਟਿੰਗ ਕੀਤੀ ਗਈ । ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਬਿਜਲੀ ਦਫਤਰ ਸ਼ਕਤੀ ਸਦਨ (ਨੇੜੇ ਖਾਲਸਾ ਕਾਲਜ) ਵਿਖੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡੀ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਮੁੱਖ ਇੰਜਨੀਅਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ।

ਅਜੀਤ ਡੈਸਕ 16-09-2026
ਜਲੰਧਰ, 15 ਸਤੰਬਰ (ਜਸਪਾਲ ਸਿੰਘ)-ਪੰਜਾਬ ਭਰ ਅੰਦਰ ਅਣ-ਐਲਾਨੇ ਬਿਜਲੀ ਕੱਟ ਲਗਾ ਕੇ ਪੰਜਾਬ ਨੂੰ ਹਨ੍ਹੇਰੇ ਵਿਚ ਧੱਕਣ ਵਾਲੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਸੰਬੰਧੀ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋਂ ਮੋਹਨ ਪੈਲੇਸ ਵਿਖੇ ਮੀਟਿੰਗ ਕੀਤੀ ਗਈ । ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਬਿਜਲੀ ਦਫਤਰ ਸ਼ਕਤੀ ਸਦਨ (ਨੇੜੇ ਖਾਲਸਾ ਕਾਲਜ) ਵਿਖੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਵੱਡੀ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਮੁੱਖ ਇੰਜਨੀਅਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ । ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਐਡਵੋਕੇਟ ਵਿਨੋਦ ਕੌਲ,ਰਵਿੰਦਰ ਸਿੰਘ ਸਵੀਟੀ, ਸਾਹਿਬ ਸਿੰਘ ਢਿੱਲੋਂ, ਮਨੀਸ਼ ਗਿੱਲ,ਸ਼ਮਸ਼ੇਰ ਸਿੰਘ ਢੀਂਡਸਾ, ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਅਰਜਨ ਬੈਹਲ,ਮਨਬੀਰ ਸਿੰਘ ਅਕਾਲੀ,ਪਵਿੰਦਰ ਸਿੰਘ ਪ੍ਰਿੰਸ,ਗੋਰਵ ਭਗਤ, ਗੁਰਪ੍ਰੀਤ ਸਿੰਘ ਸਚਦੇਵਾ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ ਚੌਹਾਨ, ਗੁਰਮੀਤ ਸਿੰਘ ਬਾਵਾ, ਗੁਰਦੇਵ ਸਿੰਘ ਹੈਪੀ, ਮਨਿੰਦਰ ਸਿੰਘ, ਹਰੀਸ਼ ਹੈਪੀ ਸਾਹਿਲ ਭਨੋਟ, ਮਨਜਿੰਦਰ ਸਿੰਘ, ਰੀਟਾ ਕੌਰ, ਜਸਵਿੰਦਰ ਕੌਰ ਕੰਬੋਜ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਫੋਰਟਿਸ ਹਸਪਤਾਲ ਜਲੰਧਰ ਨੇ ਮਰੀਜ਼ਾਂ ਦੀ ਬੇਹਤਰ ਦੇਖਭਾਲ ਲਈ ਸਪੈਸ਼ਲਾਈਜ਼ਡ ਕਮਰਿਆਂ ਦੀ ਗਿਣਤੀ ਵਧਾਈ ਅਗਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।