17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਡੀ. ਸੀ. ਵਲੋਂ ਖੇਤਾਂ ’ਚ ਅੱਗ ਲਾਉਣ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਦੀ ਹਦਾਇਤ

ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਲਾਮਬੰਦੀ, ਪਿਛਲੇ ਸਾਲ ਆਏ ਸਨ 86 ਮਾਮਲੇ ਜਲੰਧਰ, 16 ਸਤੰਬਰ (ਜਤਿੰਦਰ ਪੰਮੀ)-ਝੋਨੇ ਦੀ ਵਾਢੀ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਲਾਮਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਤੇ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅਜੀਤ ਡੈਸਕ 17-09-2026
ਜ਼ਿਲ੍ਹੇ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਲਾਮਬੰਦੀ, ਪਿਛਲੇ ਸਾਲ ਆਏ ਸਨ 86 ਮਾਮਲੇ
ਜਲੰਧਰ, 16 ਸਤੰਬਰ (ਜਤਿੰਦਰ ਪੰਮੀ)-ਝੋਨੇ ਦੀ ਵਾਢੀ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਲਾਮਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਤੇ ਪਰਾਲੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਪਰਾਲੀ ਦੀ ਅੱਗ ਦੇ 86 ਮਾਮਲੇ ਆਏ ਸਨ। ਬੁੱਧਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਾਰੇ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਝੋਨੇ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਅਤੇ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ। ਡੀ. ਸੀ. ਵਾਲੀਆ ਨੇ ਇਸ ਮਾੜੇ ਰੁਝਾਨ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਲਈ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਵੀ ਗਠਨ ਕਰਨ ਲਈ ਕਿਹਾ, ਜੋ ਕਿ ਪਿੰਡ ਪੱਧਰ ਤੱਕ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਦਾ ਕੰਮ ਕਰੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਹੇਠਲੇ ਪੱਧਰ ਤੱਕ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਜ਼ਰੀਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ ਅਗਲੀ ਖ਼ਬਰ ਗੜ੍ਹਾ ਫਾਟਕ ’ਤੇ ਫਲਾਈਓਵਰ ਬਣਾਉਣ ਨੂੰ ਲੈ ਕੇ ਦੁਕਾਨਦਾਰਾਂ ’ਚ ਰੋਸ, ਦੁਕਾਨਾਂ ਬੰਦ ਕਰ ਕੇ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।