18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਲੰਮਾ ਪਿੰਡ ਤੇ ਸੰਤੋਖਪੁਰਾ ਵਿਖੇ ਜਥੇ: ਮੰਨਣ ਦੀ ਅਗਵਾਈ ’ਚ ਕੱਲ੍ਹ ਕੀਤਾ ਜਾਵੇਗਾ ਸਵਾਗਤ-ਰਾਣਾ

ਚੁਗਿੱਟੀ/ਜੰਡੂਸਿੰਘਾ,17 ਸਤੰਬਰ (ਨਰਿੰਦਰ ਲਾਗੂ)-ਹਲਕਾ ਉਤਰੀ ਦੀਆਂ ਸਮੂਹ ਸਿੰਘ ਸਭਾਵਾਂ ਵਲੋਂ ਇੱਕ ਬੈਠਕ ਮੁਹੱਲਾ ਨਿਊ ਵਿਨੈ ਨਗਰ ਵਿਖੇ ਕੀਤੀ ਗਈ। ਜਿਸ ਦੀ ਪ੍ਰਧਾਨਗੀ ਬਾਬਾ ਕੁਲਵੰਤ ਸਿੰਘ ਅਜਨਾਲਾ ਵਾਲਿਆਂ ਵਲੋਂ ਕੀਤੀ ਗਈ।

ਅਜੀਤ ਡੈਸਕ 18-09-2026
ਚੁਗਿੱਟੀ/ਜੰਡੂਸਿੰਘਾ,17 ਸਤੰਬਰ (ਨਰਿੰਦਰ ਲਾਗੂ)-ਹਲਕਾ ਉਤਰੀ ਦੀਆਂ ਸਮੂਹ ਸਿੰਘ ਸਭਾਵਾਂ ਵਲੋਂ ਇੱਕ ਬੈਠਕ ਮੁਹੱਲਾ ਨਿਊ ਵਿਨੈ ਨਗਰ ਵਿਖੇ ਕੀਤੀ ਗਈ। ਜਿਸ ਦੀ ਪ੍ਰਧਾਨਗੀ ਬਾਬਾ ਕੁਲਵੰਤ ਸਿੰਘ ਅਜਨਾਲਾ ਵਾਲਿਆਂ ਵਲੋਂ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਲੋਂ ਪਿਛਲੇ 2 ਮਹੀਨਿਆਂ ਤੋਂ ਕੱਢੇ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਦਾ ਜਲੰਧਰ ਪੁੱਜਣ ’ਤੇ ਸਵਾਗਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਸਿੱਖ ਚੜ੍ਹਦੀਕਲਾ ਫਰੰਟ ਪੰਜਾਬ ਦੇ ਸੀਨੀਅਰ ਮੈਂਬਰ ਜਥੇਦਾਰ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਸਮੁੱਚੀਆਂ ਤਿਆਰੀਆਂ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ 19 ਸਤੰਬਰ ਨੂੰ ਸ਼ਾਮ 3 ਵਜੇ ਪੀ.ਏ.ਪੀ. ਜਲੰਧਰ ਤੋਂ ਹੁੰਦਾ ਹੋਇਆ ਲੰਮਾ ਪਿੰਡ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਦੇ ਬਾਹਰ ਪਹੁੰਚੇਗਾ ਜਿਥੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਇਸਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸਾਢੇ 3 ਵਜੇ ਗੁਰਦੁਆਰਾ ਸਿੰਘ ਸਭਾ ਨਿਊ ਸੰਤੋਖਪੁਰਾ ਨੈਸ਼ਨਲ ਹਾਈਵੇ ’ਤੇ ਸੰਗਤਾਂ ਸਵਾਗਤ ਕਰਨਗੀਆਂ। ਇਸ ਮੌਕੇ ਬਾਬਾ ਕੁਲਵੰਤ ਸਿੰਘ, ਪ੍ਰਧਾਨ ਜੋਗਾ ਸਿੰਘ, ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ, ਸਤਿੰਦਰ ਸਿੰਘ ਪੀਤਾ, ਦਲਜੀਤ ਸਿੰਘ, ਜਗਜੀਤ ਸਿੰਘ ਖਾਲਸਾ, ਸਤਪਾਲ ਸਿੰਘ ਨੀਲਾਮਹਿਲ, ਜਤਿੰਦਰ ਸਿੰਘ ਰਿੰਕਾ ਜਗਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਫੁੰਮਣ ਸਿੰਘ, ਮਹਿੰਦਰ ਸਿੰਘ, ਹਰਜੀਤ ਸਿੰਘ, ਬਲਵੀਰ ਸਿੰਘ ਬਸਰਾ, ਗੁਰਪ੍ਰਤਾਪ ਸਿੰਘ, ਤ੍ਰਿਪਤ ਜੋਤ ਸਿੰਘ ਜੋਧਾ, ਸਤਨਾਮ ਸਿੰਘ ਸੱਤੀ, ਸੁਰਿੰਦਰ ਪਾਲ ਸਿੰਘ ਪੱਪਾ, ਸੁਰਿੰਦਰ ਸਿੰਘ ਰਾਜ, ਪਰਵਿੰਦਰ ਸਿੰਘ ਬਬਲੂ, ਮਹਿੰਦਰ ਸਿੰਘ ਜੰਬਾ,ਲਾਲ ਚੰਦ ਅਤੇ ਹੋਰ ਬਹੁਤ ਸਾਰੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਮੰਗਾਂ ਨਾ ਮੰਨਣ ’ਤੇ ਮੁਲਾਜ਼ਮਾਂ ਵਲੋਂ 22 ਤੋਂ ਓਟਸ ਸੈਂਟਰ ਬੰਦ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਡਿਪਟੀ ਮੇਅਰ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ, ਹੱਲ ਲਈ ਹਰ ਸੰਭਵ ਯਤਨ ਦਾ ਦਿੱਤਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।