ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)-ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਅਤੇ ਸੰਤ ਮੋਨੀ ਅਤਰ ਸਿੰਘ (ਨਿਰਮਲੇ ਸੰਪਰਦਾਇ) ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਗਿਆਨੀ ਕੁਲਵਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਅੱਸੂ ਮਹੀਨੇ ਦੀ ਸੰਗਰਾਂਦ ਅਤੇ ਸੰਤ ਮੋਨੀ ਅਤਰ ਸਿੰਘ ਦੇ ਜੀਵਨ ਸੰਬੰਧੀ ਵਿਚਾਰਾਂ ਸੰਗਤ ਨਾਲ ਸਾਂਝੀਆਂ ਕੀਤੀਆਂ ਗਈਆਂ। ਸਮਾਗਮ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਬੱਚਿਆਂ ਵਲੋਂ ਵੀ ਕੀਰਤਨ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਅਮਰਜੀਤ ਸਿੰਘ ਕਿਸ਼ਨਪੁਰਾ, ਮਨਿੰਦਰਪਾਲ ਸਿੰਘ ਗੁੰਬਰ, ਠੇਕੇਦਾਰ ਰਘਬੀਰ ਸਿੰਘ, ਰਣਜੀਤ ਸਿੰਘ ਰਾਮਗੜ੍ਹੀਆ, ਸੁਰਿੰਦਰ ਸਿੰਘ ਬਿੱਟੂ, ਜਸਵਿੰਦਰ ਸਿੰਘ ਕਾਕਾ, ਬੀਬੀ ਬਲਬੀਰ ਕੌਰ ਧੁੱਪੜ, ਜਸਵਿੰਦਰ ਕੌਰ ਪਾਇਲਟ, ਮਨਪ੍ਰੀਤ ਕੌਰ, ਰਾਜਵੰਤ ਕੌਰ ਰੱਜੀ ਅਤੇ ਹੋਰ ਹਾਜ਼ਰ ਸਨ।