18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ

ਜਲੰਧਰ, 17 ਸਤੰਬਰ (ਐੱਮ. ਐੱਸ.

ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਇੰਦਰਪਾਲ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਮੁਨੀਸ਼ 18-09-2026
ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 19 ਸਤੰਬਰ, ਦਿਨ ਸਨਿਚਰਵਾਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸਟੇਜ ਸਕੱਤਰ ਇੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਮਾਜ ਸੇਵਕ ਬਖ਼ਸ਼ੀ ਪਰਿਵਾਰ ਦੇ ਸਹਿਯੋਗ ਨਾਲ ਸ਼ਾਮ 7 ਵਜੇ ਤੋਂ ਰਾਤ 10.30 ਵਜੇ ਤੱਕ ਕਰਵਾਏ ਜਾ ਰਹੇ ਇਸ ਕੀਰਤਨ ਦਰਬਾਰ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ‘ਰੂਪ’, ਪੰਥ ਪ੍ਰਸਿੱਧ ਰਾਗੀ ਭਾਈ ਜੁਗਿੰਦਰ ਸਿੰਘ ਰਿਆੜ, ਭਾਈ ਹਰਜਿੰਦਰ ਸਿੰਘ ਖਾਲਸਾ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਡਾ. ਨਵਨੀਤ ਕੌਰ ਨੇ ਪਿਮਸ ਵਿਖੇ ਕੰਸਲਟੈਂਟ ਪਲਾਸਟਿਕ ਅਤੇ ਰੀਕੰਸਟ੍ਰਕਟਿਵ ਸਰਜਨ ਵਜੋਂ ਸੇਵਾਵਾਂ ਸੰਭਾਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।