19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ

ਜਲੰਧਰ, 18 ਸਤੰਬਰ (ਐੱਮ. ਐੱਸ.

ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੀ ਅਰੰਭਤਾ ਮੌਕੇ ਸਵੇਰੇ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਭਾਈ ਗੁਰਪਿੰਦਰ ਸਿੰਘ (ਦਮਦਮੀ ਟਕਸਾਲ) ਦੇ ਜੱਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਸ਼ਨਬੀਰ ਸਿੰਘ ਦੇ ਜੱਥੇ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ ਅਤੇ ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਸੰਗਤ ਨਾਲ ਅੱਸੂ ਮਹੀਨੇ ਦੀ ਵਿਚਾਰ ਸਾਂਝੀ ਕੀਤੀ। ਪ੍ਰਧਾਨ ਚਰਨਜੀਤ ਸਿੰਘ ਅਤੇ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਜਿੰਦਰ ਸਿੰਘ ਬੇਦੀ, ਸਰਦੂਲ ਸਿੰਘ ਕਾਨ੍ਹਪੁਰੀ, ਦਵਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਹਰਜਿੰਦਰ ਸਿੰਘ, ਗੁਰਜੀਤ ਸਿੰਘ, ਮਨਵਿੰਦਰ ਸਿੰਘ ਸਹਿਗਲ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਏਡ ਵਲੋਂ ਯੂ. ਕੇ. ਦੀਆਂ ਜੇਲ੍ਹਾਂ ’ਚ ਸਿੱਖ ਕੈਦੀਆਂ ਨੂੰ ਧਾਰਮਿਕ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿਰਮਲ ਕੁਟੀਆ ਜੌਹਲਾਂ ਵਿਖੇ ਅੱਜ ਪਹੁੰਚਣ ’ਤੇ ਸੰਗਤਾਂ ਕਰਨਗੀਆਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।