19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਆਮ ਆਦਮੀ ਪਾਰਟੀ ਦੇ ਸੁਲਝੇ ਆਗੂ ਭਰਪੂਰ ਸਿੰਘ ਪ੍ਰਤਾਬਪੁਰਾ ਦਾ ਅੰਤਿਮ ਸੰਸਕਾਰ

ਬਿਲਗਾ,18 ਸਤੰਬਰ (ਤਜਿੰਦਰ ਕੁਮਾਰ)- ਬੂਥ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਸੁਲਝੇ ਹੋਏ ਆਗੂ ਭਰਪੂਰ ਸਿੰਘ ਪ੍ਰਤਾਬਪੁਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਨਿਵਾਸ ਅਸਥਾਨ ਵਿਖੇ ਕੀਤਾ ਗਿਆ। ਇਸ ਦੁੱਖਦਾਈ ਮੌਕੇ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 19-09-2026
ਬਿਲਗਾ,18 ਸਤੰਬਰ (ਤਜਿੰਦਰ ਕੁਮਾਰ)- ਬੂਥ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਸੁਲਝੇ ਹੋਏ ਆਗੂ ਭਰਪੂਰ ਸਿੰਘ ਪ੍ਰਤਾਬਪੁਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਨਿਵਾਸ ਅਸਥਾਨ ਵਿਖੇ ਕੀਤਾ ਗਿਆ। ਇਸ ਦੁੱਖਦਾਈ ਮੌਕੇ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਹਲਕਾ ਫਿਲੌਰ ਦੀ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ, ਪ੍ਰਤਾਬਪੁਰਾ ਦੇ ਸਰਪੰਚ ਦਿਲਪ੍ਰੀਤ ਸਿੰਘ ਅਤੇ ਹਰਕਮਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਹਾਜ਼ਰ ਆਗੂਆਂ ਨੇ ਭਰਪੂਰ ਸਿੰਘ ਦੀਆਂ ਪਾਰਟੀ ਤੇ ਸਮਾਜ ਲਈ ਦਿੱਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਬਹੁਤ ਹੀ ਨੇਕ ਦਿਲ, ਨਿਮਰ ਅਤੇ ਇਮਾਨਦਾਰ ਇਨਸਾਨ ਸਨ। ਉਨ੍ਹਾਂ ਦਾ ਅਚਾਨਕ ਵਿਛੋੜਾ ਪਰਿਵਾਰ ਅਤੇ ਪਾਰਟੀ ਲਈ ਬਹੁਤ ਵੱਡਾ ਘਾਟਾ ਹੈ। ਆਗੂਆਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪੀੜਤ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।
ਪਿਛਲੀ ਖ਼ਬਰ 20 ਸਤੰਬਰ ਨੂੰ ਜਲੰਧਰ ਵਿੱਚ ਹੋਵੇਗੀ ਇਤਿਹਾਸਕ ਰੈਲੀ- ਕੁਲਵੰਤ ਸੰਧੂ ਅਗਲੀ ਖ਼ਬਰ ਮੇਜਰ ਸਿੰਘ ਬਾਜਵਾ ਨੰਬਰਦਾਰ ਯੂਨੀਅਨ ਤਹਿਸੀਲ ਸ਼ਾਹਕੋਟ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।