20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੋਢਲ ਮੇਲੇ ’ਚ ਬਿਜਲੀ ਸਪਲਾਈ ਨੂੰ ਸੁਚਾਰੂ ਰੱਖਣ ਲਈ ਕਰਮਚਾਰੀਆਂ ਦੀਆਂ ਲੱਗੀਆਂ ਡਿਊਟੀਆਂ

ਜਲੰਧਰ, 19 ਸਤੰਬਰ (ਸ਼ਿਵ)-25 ਸਤੰਬਰ ਨੂੰ ਹੋਣ ਵਾਲੇ ਪ੍ਰਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਵਰਕਾਮ ਵਲੋਂ ਵੀ ਬਿਜਲੀ ਸੰਬੰਧੀ ਕੰਮਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 20-09-2026
ਜਲੰਧਰ, 19 ਸਤੰਬਰ (ਸ਼ਿਵ)-25 ਸਤੰਬਰ ਨੂੰ ਹੋਣ ਵਾਲੇ ਪ੍ਰਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਵਰਕਾਮ ਵਲੋਂ ਵੀ ਬਿਜਲੀ ਸੰਬੰਧੀ ਕੰਮਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੇਲੇ ਦੌਰਾਨ ਬਿਜਲੀ ਸਪਲਾਈ ਸੁਚਾਰੂ ਰੱਖਣ ਲਈ ਸੈਂਕੜੇ ਬਿਜਲੀ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪੀ. ਐੱਸ. ਪੀ. ਸੀ. ਐੱਲ. ਦੀ ਮਾਈ ਹੀਰਾਂ ਗੇਟ ਸਬ-ਡਵੀਜ਼ਨ ਦੇ ਐੱਸ.ਡੀ.ਓ. ਕਰਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਬਾਬਾ ਸੋਢਲ ਮੰਦਰ ਦੇ ਨੇੜੇ ਬਿਜਲੀ ਦੀਆਂ ਲਾਈਨਾਂ ਉੱਪਰ ਦਰੱਖਤਾਂ ਦੀਆਂ ਟਾਹਣੀਆਂ ਝੁੱਕੀਆਂ ਹੋਈਆਂ ਸਨ, ਜਿਸ ਕਾਰਨ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਬਣਿਆ ਹੋਇਆ ਸੀ। ਪਾਵਰਕਾਮ ਦੇ ਕਰਮਚਾਰੀਆਂ ਵਲੋਂ ਅੱਜ ਇਨ੍ਹਾਂ ਟਾਹਣੀਆਂ ਦੀ ਕਟਾਈ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੇਲੇ ਦੌਰਾਨ ਬਿਜਲੀ ਸਪਲਾਈ ਨਾਲ ਸਬੰਧਤ ਕਿਸੇ ਵੀ ਸਮੱਸਿਆ ਨਾਲ ਨਜਿੱਠਣ ਲਈ ਬਾਬਾ ਸੋਢਲ ਮੰਦਰ ਅਤੇ ਮੇਲਾ ਖੇਤਰ ਵਿਚ ਬਿਜਲੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਕਰਮਚਾਰੀ 27 ਸਤੰਬਰ ਤੱਕ ਬਿਜਲੀ ਸੰਬੰਧੀ ਕੰਮਾਂ ਲਈ ਤਾਇਨਾਤ ਰਹਿਣਗੇ।
ਪਿਛਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਬਿਆਨਬਾਜ਼ੀ ਦੀ ਬਜਾਏ ਪੁਲਿਸ ਕਾਰਵਾਈ ਦੇ ਨਤੀਜੇ ਸਾਹਮਣੇ ਲਿਆਂਦੇ ਜਾਣ- ਡਾ. ਦਹੀਆ ਅਗਲੀ ਖ਼ਬਰ ਖਾਣ-ਪੀਣ ਵਾਲੇ ਅਦਾਰਿਆਂ ਨੂੰ ਹਥਿਆਰ-ਮੁਕਤ ਜ਼ੋਨ ਬਣਾਉਣ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।