ਅਮਰਦੀਪ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਦੀ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਲਈ ਚੋਣ
ਜੰਡਿਆਲਾ ਮੰਜਕੀ,19 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਅਮਰਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਦੇ ਹੋਣਹਾਰ ਵਿਦਿਆਰਥੀ ਹਰਜੋਤ ਸਿੰਘ ਪੁੱਤਰ ਮਨਜੀਤ ਸਿੰਘ (ਡੀਐਸਪੀ, ਮਹਾਰਾਜਾ ਰਣਜੀਤ ਸਿੰਘ ਐਵਾਰਡੀ) ਨੇ ਪੰਜਾਬ ਸਕੂਲ ਗੇਮਜ਼ ਦੇ ਵਲੋਂ ਕਰਵਾਈ ਗਈ ਸਟੇਟ ਵੇਟ ਲਿਫਟਿੰਗ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ ਡਾਕਟਰ ਅਮਰਜੀਤ ਸਿੰਘ ਹੁਰਾਂ ਦੱਸਿਆ ਕਿ ਜੰਡਿਆਲਾ ਵਾਸੀ ਅਤੇ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਵਿੱਚ ਸਿਲੈਕਟ ਹੋ ਕੇ ਸਕੂਲ ਦਾ ਮਾਣ ਵਧਾਇਆ ਹੈ।
ਅਜੀਤ ਡੈਸਕ
20-09-2026