20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਆਪ’ ਦੇ ਨਵੇਂ ਹਲਕਾ ਇੰਚਾਰਜ ‘ਪਾਲਾ ਜਲਾਲਪੁਰ’ ਨੇ ਸੰਤ ਸੀਚੇਵਾਲ ਤੋਂ ਲਿਆ ਅਸ਼ੀਰਵਾਦ

ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਨਵੇਂ ਇੰਚਾਰਜ ਵਜੋਂ ਨਿਯੁਕਤ ਹੋਣ ਤੋਂ ਬਾਅਦ ਉੱਘੇ ਕਬੱਡੀ ਖਿਡਾਰੀ ਬਲਵੀਰ ਸਿੰਘ ‘ਪਾਲਾ ਜਲਾਲਪੁਰ’ ਨੇ ਅੱਜ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਲਾ ਜਲਾਲਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸ਼ੁੱਭਇੱਛਾਵਾਂ ਦਿੱਤੀਆਂ।

‘ਆਪ’ ਹਲਕਾ ਸ਼ਾਹਕੋਟ ਦੇ ਨਵੇਂ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਦਾ ਸਨਮਾਨ ਕਰਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਨਾਲ ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ ਤੇ ਹੋਰ। ਤਸਵੀਰ- ਸੁਖਦੀਪ ਸਿੰਘ 20-09-2026
ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਨਵੇਂ ਇੰਚਾਰਜ ਵਜੋਂ ਨਿਯੁਕਤ ਹੋਣ ਤੋਂ ਬਾਅਦ ਉੱਘੇ ਕਬੱਡੀ ਖਿਡਾਰੀ ਬਲਵੀਰ ਸਿੰਘ ‘ਪਾਲਾ ਜਲਾਲਪੁਰ’ ਨੇ ਅੱਜ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਲਾ ਜਲਾਲਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸ਼ੁੱਭਇੱਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਲਾ ਜਲਾਲਪੁਰ ਇੱਕ ਮਿਹਨਤੀ ਅਤੇ ਜ਼ਮੀਨ ਨਾਲ ਜੁੜਿਆ ਹੋਇਆ ਨੌਜਵਾਨ ਹੈ। ਉਨ੍ਹਾਂ ਨੂੰ ਆਸ ਹੈ ਕਿ ਉਹ ਹਲਕਾ ਸ਼ਾਹਕੋਟ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਸੰਤ ਸੀਚੇਵਾਲ ਨੇ ਕਿਹਾ ਕਿ ਅੱਜ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਮਾਜ ਸੇਵਾ ਨਾਲ ਜੁੜਨ ਦੀ ਲੋੜ ਹੈ ਅਤੇ ਪਾਲਾ ਜਲਾਲਪੁਰ ਇਸ ਦੀ ਸਭ ਤੋਂ ਵਧੀਆ ਮਿਸਾਲ ਹੈ। ਇਸ ਮੌਕੇ ਪਾਲਾ ਜਲਾਲਪੁਰ ਨੇ ਕਿਹਾ ਕਿ ਸੰਤ ਸੀਚੇਵਾਲ ਉਨ੍ਹਾਂ ਦੇ ਆਦਰਸ਼ ਹਨ ਅਤੇ ਉਨ੍ਹਾਂ ਦੇ ਦਿਖਾਏ ਸੇਵਾ ਦੇ ਮਾਰਗ ‘ਤੇ ਚੱਲਦਿਆਂ ਉਹ ਹਲਕਾ ਸ਼ਾਹਕੋਟ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸੰਤ ਸੀਚੇਵਾਲ ਵੱਲੋਂ ਪਾਲਾ ਜਲਾਲਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ, ਦਇਆ ਸਿੰਘ ਸਮੇਤ ਹੋਰ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਮਹਿਲ-ਫਿਲੌਰ ਰੋਡ ’ਤੇ ਗੁੱਜਰ ਭਾਈਚਾਰੇ ਵਲੋਂ ਪਸ਼ੂ ਲੰਘਾਉਣ ਕਾਰਨ ਰਾਹਗੀਰ ਪ੍ਰੇਸ਼ਾਨ, ਕਿਸਾਨਾਂ ਦਾ ਵੀ ਹੋ ਰਿਹਾ ਭਾਰੀ... ਅਗਲੀ ਖ਼ਬਰ ਨਾਮਦੇਵ ਭਵਨ ਲੋਹੀਆਂ ’ਚ ਲੋੜਵੰਦ ਪਰਿਵਾਰਾਂ ਦੀਆਂ 5 ਧੀਆਂ ਦੇ ਵਿਆਹ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।