22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ ਘਰ-ਘਰ ਜਾ ਕੇ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ

ਜਲੰਧਰ, 21 ਸਤੰਬਰ (ਜਤਿੰਦਰ ਪੰਮੀ)–ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਆਪਣੇ ਹਲਕੇ ’ਚ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਪੱਖੀ ਪਹਿਲਕਦਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਚਲਾਈ ਜਾਵੇਗੀ।

ਅਜੀਤ ਡੈਸਕ 22-09-2026
ਜਲੰਧਰ, 21 ਸਤੰਬਰ (ਜਤਿੰਦਰ ਪੰਮੀ)–ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਆਪਣੇ ਹਲਕੇ ’ਚ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਪੱਖੀ ਪਹਿਲਕਦਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਚਲਾਈ ਜਾਵੇਗੀ। ਬਸਤੀ ਨੌਂ ਇਲਾਕੇ ਵਿੱਚ ਘਰ-ਘਰ ਜਾ ਕੇ ਪੈਂਫਲਿਟ ਵੰਡਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਆਪਣੇ ਦਫ਼ਤਰ ਵਿਖੇ ਮੁਹਿੰਮ ਦੀ ਸ਼ੁਰੂਆਤ ਮੌਕੇ ਕੌਂਸਲਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਸੱਦਾ ਦਿੱਤਾ ਕਿ ਉਹ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਉਣ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਅਗਲੀ ਖ਼ਬਰ ਜ਼ਿਲ੍ਹੇ ’ਚ ਹਥਿਆਰਾਂ ਦਾ ਪ੍ਰਦਰਸ਼ਨ ਤੇ ਪ੍ਰੇਗਾਬਾਲਿਨ ਕੈਪਸੂਲ ਦੀ ਵਿੱਕਰੀ ’ਤੇ ਪਾਬੰਦੀ ਲਾਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।