25 ਦੇ ਬਾਬਾ ਸੋਢਲ ਮੇਲੇ ਲਈ ਤਿਆਰੀਆਂ ਤੇਜ਼-ਮੇਅਰ, ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਜਲੰਧਰ, 22 ਸਤੰਬਰ (ਸ਼ਿਵ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਸਤੰਬਰ ਨੂੰ ਮਨਾਏ ਜਾਣ ਵਾਲੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆ ਹਨ। ਸੋਢਲ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ, ਸੀਨੀਅਰ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਨਾਲ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਟਰੱਸਟ ਦੇ ਪ੍ਰਧਾਨ ਅਤੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ।
ਬ
ਬਾਬਾ ਸੋਢਲ ਮੰਦਰ ’ਚ ਮੇਅਰ ਵਨੀਤ ਧੀਰ, ਕਮਿਸ਼ਨਰ ਸੁਰਿੰਦਰ ਸਿੰਘ, ਵਿਕਰਾਂਤ ਵਰਮਾ ਨੂੰ ਸਨਮਾਨਿਤ ਕਰਨ ਮੌਕੇ ਤਰਸੇਮ ਕਪੂਰ, ਅਸ਼ਵਨੀ ਅਗਰਵਾਲ, ਭੂਸ਼ਣ ਕੋਹਲੀ ਤੇ ਹੋਰ। ਤਸਵੀਰ : ਮੁਨੀਸ਼
23-09-2026
ਜਲੰਧਰ, 22 ਸਤੰਬਰ (ਸ਼ਿਵ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਸਤੰਬਰ ਨੂੰ ਮਨਾਏ ਜਾਣ ਵਾਲੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆ ਹਨ। ਸੋਢਲ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ, ਸੀਨੀਅਰ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਨਾਲ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਟਰੱਸਟ ਦੇ ਪ੍ਰਧਾਨ ਅਤੇ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੋਢਲ ਮੇਲੇ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੇਲੇ ਨਾਲ ਸਬੰਧਤ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਪ੍ਰਸਤਾਵਿਤ ਕੰਮਾਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਗਈ। ਟਰੱਸਟ ਦੇ ਨੁਮਾਇੰਦਿਆਂ ਵਲੋਂ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਦਰਪੇਸ਼ ਹੋ ਸਕਦੀਆਂ ਸਮੱਸਿਆਵਾਂ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੇ ਧਿਆਨ ਵਿਚ ਵੱਖ-ਵੱਖ ਮਾਮਲੇ ਲਿਆਂਦੇ ਗਏ। ਮੀਟਿੰਗ ਤੋਂ ਬਾਅਦ ਮੇਅਰ, ਕਮਿਸ਼ਨਰ, ਨਿਗਮ ਦੇ ਸੀਨੀਅਰ ਅਧਿਕਾਰੀਆਂ ਅਤੇ ਟਰੱਸਟ ਦੇ ਪ੍ਰਧਾਨ ਤੇ ਮੈਂਬਰਾਂ ਵਲੋਂ ਪੂਰੇ ਸੋਢਲ ਮੇਲਾ ਖੇਤਰ ਦਾ ਵਿਸਥਾਰਪੂਰਵਕ ਨਿਰੀਖਣ ਵੀ ਕੀਤਾ ਗਿਆ। ਨਿਰੀਖਣ ਦੌਰਾਨ ਮੇਲਾ ਖੇਤਰ ਵਿਚ ਚੱਲ ਰਹੇ ਕੰਮਾਂ ਦੀ ਮੌਕੇ ’ਤੇ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿਚ ਕੀਤੇ ਜਾਣ ਵਾਲੇ ਵਿਕਾਸ ਤੇ ਪ੍ਰਬੰਧਕੀ ਕੰਮਾਂ ਬਾਰੇ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸੋਢਲ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਅਤੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੌਰਾਨ ਸੰਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਬਾਕੀ ਰਹਿੰਦੇ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਟਰੱਸਟ ਦੇ ਅਹੁਦੇਦਾਰਾਂ ਨੇ ਵੀ ਸੋਢਲ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਨਗਰ ਨਿਗਮ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿਚ ਸਹਿਯੋਗ ਦਾ ਭਰੋਸਾ ਦਿੱਤਾ। ਮੇਲੇ ਵਿਚ ਦੁਕਾਨਾਂ ਸਜਣ ਦਾ ਕੰਮ ਸ਼ੁਰੂ ਹੋ ਗਿਆ ਹੈ। ਚੇਤੇ ਰਹੇ ਕਿ ਇਸ ਮੇਲੇ ਵਿਚ ਦੂਰ-ਦੂਰ ਤੋਂ ਵੱਡੀ ਗਿਣਤੀ ਵਿਚ ਲੋਕ ਬਾਬਾ ਜੀ ਦਾ ਅਸ਼ੀਰਵਾਦ ਲੈਣ ਲਈ ਪੁੱਜਦੇ ਹਨ।