23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਅੱਜ

ਕਪੂਰਥਲਾ , 22 ਸਤੰਬਰ ( ਵਿ . ਪ੍ਰ .)

ਅਜੀਤ ਡੈਸਕ 23-09-2026
ਕਪੂਰਥਲਾ , 22 ਸਤੰਬਰ ( ਵਿ . ਪ੍ਰ .)- ਇੰਡੀਅਨ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਦੇ ਸੱਦੇ ‘ ਤੇ ਆਰ . ਸੀ . ਐਫ . ਇੰਪਲਾਈਜ਼ ਯੂਨੀਅਨ ਵਲੋਂ ਰੇਲਵੇ ਕਰਮਚਾਰੀਆਂ ਦੀਆਂ ਵੱਖ - ਵੱਖ ਮੰਗਾਂ ਨੂੰ ਲੈ ਕੇ 23 ਸਤੰਬਰ ਨੂੰ ਸਵੇਰੇ 7:30 ਵਜੇ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਅੱਜ ਇਨ੍ਹਾਂ ਮੰਗਾਂ ਸਬੰਧੀ ਯੂਨੀਅਨ ਵਲੋਂ ਵੱਡੇ ਪੱਧਰ ਆਰ . ਸੀ . ਐਫ . ਪੰਫਲੇਟ ਵੰਡੇ ਗਏ | ਉਨ੍ਹਾਂ ਕਿਹਾ ਕਿ ਆਰ . ਸੀ . ਐਫ . ਦੇ ਮੁਲਾਜ਼ਮਾਂ ਦੀ ਮੰਗ ਹੈ ਕਿ ਭਾਰਤੀ ਰੇਲਵੇ ਵਿਚ ਪਈਆਂ ਲੱਖਾਂ ਖਾਲੀ ਅਸਾਮੀਆਂ ‘ ਤੇ ਨਿਯਮਤ ਭਰਤੀ ਕੀਤੀ ਜਾਵੇ , ਰੇਲਵੇ ਦੇ ਨਿੱਜੀਕਰਨ , ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ , ਸਿੱਧੇ ਵਿਦੇਸ਼ ਨਿਵੇਸ਼ , ਠੇਕੇਦਾਰੀ ਤੇ ਆਊਟ ਸੋਰਸਿੰਗ ‘ ਤੇ ਤੁਰੰਤ ਰੋਕ ਲਗਾਈ ਜਾਵੇ , ਚਾਰ ਕਿਰਤ ਕੋਡ ਰੱਦ ਕੀਤੇ ਜਾਣ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਉਨ੍ਹਾਂ ਮੁਲਾਜ਼ਮਾਂ ਨੂੰ ਇਸ ਰੋਸ ਵਿਖਾਵੇ ’ ਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪੰਜਾਬ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ’ਤੇ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਆਯੋਗ ਦੇ ਪ੍ਰਬੰਧਕਾਂ ਵਲੋਂ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।