23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ’ਤੇ ਕੀਤੀਆਂ ਵਿਚਾਰਾਂ

ਜਲੰਧਰ, 22 ਸਤੰਬਰ (ਸ਼ਿਵ)-ਵਿਰਸਾ ਵਿਹਾਰ ਭਵਨ ਵਿਖੇ ਪੰਜਾਬ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਆਰ. ਏ.

ਅਜੀਤ ਡੈਸਕ 23-09-2026
ਜਲੰਧਰ, 22 ਸਤੰਬਰ (ਸ਼ਿਵ)-ਵਿਰਸਾ ਵਿਹਾਰ ਭਵਨ ਵਿਖੇ ਪੰਜਾਬ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸ੍ਰੀ ਆਰ. ਏ. ਸੁਮਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਭਰ ਦੇ ਵੱਖ-ਵੱਖ ਟਰੱਸਟਾਂ ਦੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੈਨਸ਼ਨ ਸੰਬੰਧੀ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਦੱਸਿਆ ਗਿਆ ਕਿ ਕਈ ਟਰੱਸਟ ਸਰਕਾਰ ਵਲੋਂ ਨਿਰਧਾਰਤ ਪੈਨਸ਼ਨ ਫੰਡ ਸਰਕਾਰ ਨੂੰ ਜਮ੍ਹਾਂ ਨਹੀਂ ਕਰਵਾ ਰਹੇ, ਜਿਸ ਕਾਰਨ ਪੈਨਸ਼ਨ ਫੰਡ ਦਾ ਵੱਡਾ ਬਕਾਇਆ ਖੜ੍ਹਾ ਹੋ ਗਿਆ ਹੈ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਬੰਧਤ ਟਰੱਸਟਾਂ ਨੂੰ ਆਪਣਾ ਬਕਾਇਆ ਪੈਨਸ਼ਨ ਫੰਡ ਸਰਕਾਰ ਨੂੰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਪੱਧਰੀ ਰਜਿਸਟਰਡ ਪੈਨਸ਼ਨ ਐਸੋਸੀਏਸ਼ਨ ਬਣਾਉਣ ਦਾ ਫੈਸਲਾ ਵੀ ਲਿਆ ਗਿਆ, ਜਿਸ ਵਿਚ ਹਰ ਟਰੱਸਟ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਕਿਸੇ ਵੀ ਪੈਨਸ਼ਨਰ ਨੂੰ ਆਪਣੇ ਟਰੱਸਟ ਸਬੰਧੀ ਸ਼ਿਕਾਇਤ ਜਾਂ ਸਮੱਸਿਆ ਹੋਣ ’ਤੇ ਐਸੋਸੀਏਸ਼ਨ ਰਾਹੀਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਮੀਟਿੰਗ ’ਚ ਕਿਹਾ ਗਿਆ ਕਿ ਪਿਛਲੇ 12 ਸਾਲਾਂ ਤੋਂ ਨਵੀਆਂ ਵਿਕਾਸ ਸਕੀਮਾਂ ਨਾ ਹੋਣ ਕਾਰਨ ਪੰਜਾਬ ਦੇ ਟਰੱਸਟਾਂ ਦਾ ਕੰਮਕਾਜ ਚਿੰਤਾਜਨਕ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।