23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੋਲੀਟੈਕਨਿਕ ਕਾਲਜਾਂ ਦੇ ਨਿੱਜੀਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ-ਸੰਘਰਸ਼ ਦੀ ਚਿਤਾਵਨੀ

ਜਲੰਧਰ, 22 ਸਤੰਬਰ (ਜਸਪਾਲ ਸਿੰਘ)-ਸਰਕਾਰੀ ਪੋਲੀਟੈਕਨਿਕ ਕਾਲਜਾਂ ਦੇ ਲੈਕਚਰਾਰਾਂ, ਸੀਨੀਅਰ ਲੈਕਚਰਾਰਾਂ, ਵਿਭਾਗਾਂ ਦੇ ਮੁਖੀਆਂ, ਸਹਾਇਕ ਡਾਇਰੈਕਟਰਾਂ ਅਤੇ ਡਿਪਟੀ ਡਾਇਰੈਕਟਰਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ‘ਪੋਲੀਟੈਕਨਿਕ ਕਾਲਜ ਗਜ਼ਟਿਡ ਟੀਚਰਜ਼ ਐਸੋਸੀਏਸ਼ਨ’ ਵਲੋਂ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੂੰ ਪੋਲੀਟੈਕਨਿਕ ਐਡਵਾਈਜ਼ਰੀ ਬੋਰਡਜ਼ ਬਾਰੇ ਜਾਰੀ ਨਵੀਆਂ ਹਦਾਇਤਾਂ ਵਿਰੁੱਧ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਇਹ ਕਾਰਵਾਈ ਪੋਲੀਟੈਕਨਿਕ ਕਾਲਜਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਦਿਸ਼ਾ ਵਿੱਚ ਇੱਕ ਕਦਮ ਹੈ, ਜਿਸ ਦਾ ਜਥੇਬੰਦੀ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ ।

ਅਜੀਤ ਡੈਸਕ 23-09-2026
ਜਲੰਧਰ, 22 ਸਤੰਬਰ (ਜਸਪਾਲ ਸਿੰਘ)-ਸਰਕਾਰੀ ਪੋਲੀਟੈਕਨਿਕ ਕਾਲਜਾਂ ਦੇ ਲੈਕਚਰਾਰਾਂ, ਸੀਨੀਅਰ ਲੈਕਚਰਾਰਾਂ, ਵਿਭਾਗਾਂ ਦੇ ਮੁਖੀਆਂ, ਸਹਾਇਕ ਡਾਇਰੈਕਟਰਾਂ ਅਤੇ ਡਿਪਟੀ ਡਾਇਰੈਕਟਰਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ‘ਪੋਲੀਟੈਕਨਿਕ ਕਾਲਜ ਗਜ਼ਟਿਡ ਟੀਚਰਜ਼ ਐਸੋਸੀਏਸ਼ਨ’ ਵਲੋਂ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੂੰ ਪੋਲੀਟੈਕਨਿਕ ਐਡਵਾਈਜ਼ਰੀ ਬੋਰਡਜ਼ ਬਾਰੇ ਜਾਰੀ ਨਵੀਆਂ ਹਦਾਇਤਾਂ ਵਿਰੁੱਧ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਇਹ ਕਾਰਵਾਈ ਪੋਲੀਟੈਕਨਿਕ ਕਾਲਜਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਦਿਸ਼ਾ ਵਿੱਚ ਇੱਕ ਕਦਮ ਹੈ, ਜਿਸ ਦਾ ਜਥੇਬੰਦੀ ਵੱਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ । ਜਥੇਬੰਦੀ ਵੱਲੋਂ ਇਹ ਨਵੀਆਂ ਹਦਾਇਤਾਂ ਬਿਨਾਂ ਕਿਸੇ ਦੇਰੀ ਤੁਰੰਤ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਇੰਜੀ. ਜਸਵੀਰ ਸਿੰਘ ਗਿੱਲ, ਜਨਰਲ ਸਕੱਤਰ ਇੰਜੀ. ਖੁਸ਼ਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਇੰਜੀ. ਗੁਰਬਖ਼ਸ਼ੀਸ਼ ਸਿੰਘ ਅਤੇ ਵਿੱਤ ਸਕੱਤਰ ਇੰਜੀ. ਜਗਦੀਪ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਇੰਡਸਟਰੀ-ਅਕਾਦਮਿਕ ਤਾਲਮੇਲ, ਇੰਟਰਨਸ਼ਿਪ ਅਤੇ ਵਿਦਿਆਰਥੀਆਂ ਦੀ ਪਲੇਸਮੈਂਟ ਦੇ ਹੱਕ ਵਿੱਚ ਹਨ, ਪਰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਆੜ ਹੇਠ ਸਰਕਾਰੀ ਸੰਸਥਾਵਾਂ ਦੇ ਮੂਲ ਢਾਂਚੇ ਅਤੇ ਮੁਲਾਜ਼ਮਾਂ ਦੇ ਸੇਵਾ-ਹਿੱਤਾਂ ਨੂੰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਗਿਆ ਹੈ। ਅਜਿਹੇ ਨਵੇਂ ਨਿਯਮਾਂ ਨਾਲ ਕਾਲਜਾਂ ਦੀ ਸੁਸਾਇਟੀ ਰਜਿਸਟਰੇਸ਼ਨ ਅਤੇ ਸਰਕਾਰੀ ਮਲਕੀਅਤ ਗਵਾਉਣ ਦਾ ਗੰਭੀਰ ਖ਼ਦਸ਼ਾ ਖੜ੍ਹਾ ਹੋ ਗਿਆ ਹੈ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਇਹ ਨੋਟੀਫਿਕੇਸ਼ਨ ਤੁਰੰਤ ਵਾਪਸ ਨਾ ਲਿਆ ਤਾਂ ਸਮੂਹ ਸਬੰਧਤ ਧਿਰਾਂ ਨਾਲ ਮਿਲ ਕੇ ਮੁੜ ‘ਜੁਆਇੰਟ ਐਕਸ਼ਨ ਕਮੇਟੀ’ ਦਾ ਗਠਨ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ ਸੂਬਾ ਪੱਧਰੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਨਵੇਂ ਨੋਟੀਫਿਕੇਸ਼ਨ ਵਿਰੁੱਧ ਗੰਭੀਰ ਫ਼ਿਕਰਮੰਦੀ ਜ਼ਾਹਰ ਕਰਦਿਆਂ ਅਧਿਆਪਕਾਂ ਅਤੇ ਅਧਿਕਾਰੀਆਂ ਵੱਲੋਂ ਸੰਕੇਤਕ ਤੌਰ ‘ਤੇ ਰੋਸ ਮੁਜ਼ਾਹਰਾ ਵੀ ਕੀਤਾ ਗਿਆ ।
ਪਿਛਲੀ ਖ਼ਬਰ ਬੈਂਕ ਜਾ ਰਹੇ ਵਿਅਕਤੀ ਕੋਲੋਂ ਦਾਤਰ ਦੀ ਨੋਕ ’ਤੇ 3 ਹਜ਼ਾਰ ਰੁਪਏ ਖੋਹ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਮਾਂ ਮਰੀਅਮ ਦਾ ਤਿਉਹਾਰ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ-ਸੂਰਜ ਮਸੀਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।