23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬੈਂਕ ਜਾ ਰਹੇ ਵਿਅਕਤੀ ਕੋਲੋਂ ਦਾਤਰ ਦੀ ਨੋਕ ’ਤੇ 3 ਹਜ਼ਾਰ ਰੁਪਏ ਖੋਹ ਕੇ ਲੁਟੇਰੇ ਫ਼ਰਾਰ

ਡਡਵਿੰਡੀ, 22 ਸਤੰਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਝੱਲ ਲੇਈ ਵਾਲਾ ਵਿਖੇ ਅੱਜ ਸਿਖਰ ਦੁਪਹਿਰੇ ਬੈਂਕ ਨੂੰ ਜਾ ਰਹੇ ਇੱਕ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਘੇਰ ਕੇ ਦਾਤਰ ਦੀ ਨੋਕ ’ਤੇ ਉਸ ਕੋਲੋਂ 3 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਆਪਣੇ ਨਾਲ ਵਾਪਰੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਝੱਲ ਲੇਈ ਵਾਲਾ ਨੇ ਦੱਸਿਆ ਕਿ ਉਹ ਅੱਜ ਦੁਪਹਿਰੇ 2 ਵਜੇ ਦੇ ਕਰੀਬ ਆਪਣੇ ਕਿਸੇ ਕੰਮ ਲਈ ਸੁਲਤਾਨਪੁਰ ਲੋਧੀ ਵਿਖੇ ਬੈਂਕ ਜਾਣ ਲਈ ਘਰੋਂ ਨਿਕਲਿਆ ਸੀ | ਜਦੋਂ ਉਹ ਝੱਲ ਲੇਈ ਵਾਲਾ ਤੋਂ ਸੁਲਤਾਨਪੁਰ ਲੋਧੀ ਨੂੰ ਜਾਂਦੀ ਸੰਪਰਕ ਸੜਕ ‘ ਤੇ ਪੁਲੀ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ | ਮਲਕੀਤ ਸਿੰਘ ਅਨੁਸਾਰ ਲੁਟੇਰਿਆਂ ਨੇ ਉਸ ਨੂੰ ਦਾਤਰ ਦਿਖਾ ਕੇ ਡਰਾ ਦਿੱਤਾ ਅਤੇ ਉਸ ਦੇ ਬਟੂਏ ਵਿਚੋਂ 3 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਉਸ ਨੇ ਦੱਸਿਆ ਕਿ ਲੁਟੇਰਿਆਂ ਨੇ ਉਸ ਦਾ ਮੋਬਾਈਲ ਫ਼ੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਮੋਬਾਈਲ ਸਵਿੱਚਾਂ ਵਾਲਾ ਹੋਣ ਕਾਰਨ ਉਹ ਉਸ ਨੂੰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ | ਦਿਨ-ਦਿਹਾੜੇ ਵਾਪਰੀ ਇਸ ਲੁੱਟ ਦੀ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ’ਚ ਚਿੰਤਾ ਪਾਈ ਜਾ ਰਹੀ ਹੈ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਘਟਨਾ ਦੀ ਜਾਂਚ ਕਰਕੇ ਲੁਟੇਰਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇ।

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਭਾਜਪਾ ਦੀ ਯਾਤਰਾ 28 ਨੂੰ ਨਡਾਲਾ ਪੁੱਜੇਗੀ ਅਗਲੀ ਖ਼ਬਰ ਪੋਲੀਟੈਕਨਿਕ ਕਾਲਜਾਂ ਦੇ ਨਿੱਜੀਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ-ਸੰਘਰਸ਼ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।