23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਵਨ ਟੀਨੂੰ ਵਲੋਂ ਆਦਮਪੁਰ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪ੍ਰਚਾਰ ਅਭਿਆਨ ਦੀ ਸ਼ੁਰੂਆਤ

ਆਦਮਪੁਰ, 22 ਸਤੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)-ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚਲਾਈਆਂ ਗਈਆਂ ਪ੍ਰਮੁੱਖ ਯੋਜਨਾਵਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ ਹਲਕਾ ਆਦਮਪੁਰ ਵਿਖੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਆਦਮਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਅਭਿਆਨ ਚਲਾਇਆ ਗਿਆ।

ਅਜੀਤ ਡੈਸਕ 23-09-2026
ਆਦਮਪੁਰ, 22 ਸਤੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)-ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚਲਾਈਆਂ ਗਈਆਂ ਪ੍ਰਮੁੱਖ ਯੋਜਨਾਵਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ ਹਲਕਾ ਆਦਮਪੁਰ ਵਿਖੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਆਦਮਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਅਭਿਆਨ ਚਲਾਇਆ ਗਿਆ। ਇਸ ਜਨ-ਸੰਪਰਕ ਮੁਹਿੰਮ ਦੌਰਾਨ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਟੀਨੂੰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਆਧੁਨਿਕ ਸਹੂਲਤਾਂ ਪਹੁੰਚਾਉਣ ਦੇ ਨਾਲ-ਨਾਲ ਸਰਕਾਰ ਨੇ ਕਈ ਇਤਿਹਾਸਕ ਤੇ ਲੋਕ-ਪੱਖੀ ਫੈਸਲੇ ਲਏ ਹਨ। ਸ੍ਰੀ ਟੀਨੂੰ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਯਤਨ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਕਮਲਜੀਤ ਸਿੰਘ ਸਲਾਲਾ ਵਾਈਸ ਚੇਅਰਮੈਨ, ਅਮਰੀਕ ਸਿੰਘ ਕੌਂਸਲਰ, ਪਵਿੱਤਰ ਸਿੰਘ ਕੌਂਸਲਰ, ਸੰਜੀਵ ਗਾਂਧੀ, ਆਕਾਸ਼ਦੀਪ ਆਸ਼ੂ ਬਲਾਕ ਪ੍ਰਧਾਨ ਸ਼ਹਿਰੀ, ਪੰਕਜ ਹਨੀ ਬਲਾਕ ਪ੍ਰਧਾਨ, ਰਾਜੀਵ ਸਿੰਘਲਾ ਚੇਅਰਮੈਨ ਅਗਰਵਾਲ ਭਲਾਈ ਬੋਰਡ, ਨਿਰਮਲ ਸਿੰਘ ਸਮੇਤ ਪਾਰਟੀ ਵਰਕਰ ਤੇ ਸ਼ਹਿਰ ਵਾਸੀ ਹਾਜ਼ਰ ਹੋਏ।
ਪਿਛਲੀ ਖ਼ਬਰ ਪਿੰਡ ਵਿਰਕ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਅਗਲੀ ਖ਼ਬਰ ਕਾਂਗਰਸ ਪਾਰਟੀ ਦੀ ਪਿੰਡ ਲੇਸੜੀਵਾਲ ’ਚ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।