ਬੀ. ਕੇ. ਇੰਟਰਨੈਸ਼ਨਲ ਅਤੇ ਬਾਬੇ ਕੇ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ
ਲੋਹੀਆਂ ਖਾਸ, 23 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਅੱਜ ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ , ਵਾੜਾ ਜੋਧ ਸਿੰਘ ਜਿਲਾ ਜਲੰਧਰ ਵਿਖੇ ਸੰਤ ਬਾਬਾ ਨਾਹਰ ਸਿੰਘ ਜੀ ਅਤੇ ਸੰਤ ਬਾਬਾ ਕਪੂਰ ਸਿੰਘ ਜੀ ਦੇ ਆਸ਼ੀਰਵਾਦ ਨਾਲ ਪੰਜਾਬੀ ਸਾਹਿਤ ਦੇ ਪਹਿਲੇ ਮਹਾਨ ਕਵੀ ਅਤੇ ਸੂਫੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਮਾਂ ਬੋਲੀ ਪੰਜਾਬੀ ਨੂੰ ਸਨਮਾਨ ਦੇਣ ਲਈ ਪੰਜਾਬੀ ’ਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ- ਪੰਜਾਬੀ ਵਿੱਚ ਹਸਤਾਖਰ, ਪੈਂਤੀ ਲਿਖਤ, ਪੰਜਾਬੀ ਵਿਰਾਸਤ ਸਬੰਧੀ ਕਿੱਸੇ -ਕਹਾਣੀਆਂ, ਮੋਬਾਈਲ ਫੋਨ ਦੀ ਪੰਜਾਬੀ ਭਾਸ਼ਾ, ਪੰਜਾਬੀ ਮੂਲ ਰਚਨਾ - ਲੇਖ,ਕਵਿਤਾ, ਸਲੋਗਨ ਆਦਿ ਰਾਹੀਂ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਗਈਆਂ।
ਲੋਹੀਆਂ ਖਾਸ, 23 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਅੱਜ ਬੀ ਕੇ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ , ਵਾੜਾ ਜੋਧ ਸਿੰਘ ਜਿਲਾ ਜਲੰਧਰ ਵਿਖੇ ਸੰਤ ਬਾਬਾ ਨਾਹਰ ਸਿੰਘ ਜੀ ਅਤੇ ਸੰਤ ਬਾਬਾ ਕਪੂਰ ਸਿੰਘ ਜੀ ਦੇ ਆਸ਼ੀਰਵਾਦ ਨਾਲ ਪੰਜਾਬੀ ਸਾਹਿਤ ਦੇ ਪਹਿਲੇ ਮਹਾਨ ਕਵੀ ਅਤੇ ਸੂਫੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਮਾਂ ਬੋਲੀ ਪੰਜਾਬੀ ਨੂੰ ਸਨਮਾਨ ਦੇਣ ਲਈ ਪੰਜਾਬੀ ’ਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ- ਪੰਜਾਬੀ ਵਿੱਚ ਹਸਤਾਖਰ, ਪੈਂਤੀ ਲਿਖਤ, ਪੰਜਾਬੀ ਵਿਰਾਸਤ ਸਬੰਧੀ ਕਿੱਸੇ -ਕਹਾਣੀਆਂ, ਮੋਬਾਈਲ ਫੋਨ ਦੀ ਪੰਜਾਬੀ ਭਾਸ਼ਾ, ਪੰਜਾਬੀ ਮੂਲ ਰਚਨਾ - ਲੇਖ,ਕਵਿਤਾ, ਸਲੋਗਨ ਆਦਿ ਰਾਹੀਂ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਗਈਆਂ। ਇਸ ਮੌਕੇ ਸਕੂਲ ਐਮ. ਡੀ ਸ੍ਰੀ ਸੱਦਾਮ ਖਾਨ, ਸ੍ਰੀਮਤੀ ਅਮਰਜੀਤ ਕੌਰ, ਪਿ੍ਰੰਸੀਪਲ ਸ੍ਰੀਮਤੀ ਨੀਤੀਮਾ ਪੁਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਂ ਬੋਲੀ ਸਾਡੀ ਰੂਹ ਹੈ ਇਸ ਨੂੰ ਸਾਡੀ ਸ਼ਖਸੀਅਤ ਤੋਂ ਅਲੱਗ ਨਹੀਂ ਕੀਤਾ ਜਾ ਸਕਦਾ ।