24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਵਜੋਤ ਕੌਰ ਸਹੋਤਾ ‘ਆਪ’ ਮਹਿਲਾ ਵਿੰਗ ਹਲਕਾ ਸ਼ਾਹਕੋਟ ਦੇ ਵਾਈਸ ਕੋਆਰਡੀਨੇਟਰ ਨਿਯੁਕਤ

ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਮਹਿਲਾ ਵਿੰਗ ਦੇ ਹਲਕਾ ਪੱਧਰੀ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ’ਚ ਹਲਕਾ ਸ਼ਾਹਕੋਟ ਤੋਂ ਨਵਜੋਤ ਕੌਰ ਸਹੋਤਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਮਹਿਲਾ ਵਿੰਗ ਦੇ ਹਲਕਾ ਵਾਈਸ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਸ਼ਾਹਕੋਟ ਦੇ ਪਾਰਟੀ ਆਗੂਆਂ ਤੇ ਵਰਕਰਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

ਨਵਜੋਤ ਕੌਰ ਸਹੋਤਾ 24-09-2026
ਸ਼ਾਹਕੋਟ, 23 ਸਤੰਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਮਹਿਲਾ ਵਿੰਗ ਦੇ ਹਲਕਾ ਪੱਧਰੀ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ’ਚ ਹਲਕਾ ਸ਼ਾਹਕੋਟ ਤੋਂ ਨਵਜੋਤ ਕੌਰ ਸਹੋਤਾ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਮਹਿਲਾ ਵਿੰਗ ਦੇ ਹਲਕਾ ਵਾਈਸ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਸ਼ਾਹਕੋਟ ਦੇ ਪਾਰਟੀ ਆਗੂਆਂ ਤੇ ਵਰਕਰਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਨਵਜੋਤ ਕੌਰ ਸਹੋਤਾ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਰਹੇ ਹਨ। ਆਪਣੀ ਨਿਯੁਕਤੀ ’ਤੇ ਨਵਜੋਤ ਕੌਰ ਸਹੋਤਾ ਨੇ ਪਾਰਟੀ ਹਾਈਕਮਾਂਡ, ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮਹਿਲਾ ਵਿੰਗ ਨੂੰ ਸ਼ਾਹਕੋਟ ਹਲਕੇ ’ਚ ਹੋਰ ਮਜ਼ਬੂਤ ਕਰਨਗੇ।
ਪਿਛਲੀ ਖ਼ਬਰ ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ’ਚ ‘ਪੰਜਾਬੀ ਦਿਵਸ’ ਸੰਬੰਧੀ ਸਮਾਗਮ ਅਗਲੀ ਖ਼ਬਰ ਬੀ. ਕੇ. ਇੰਟਰਨੈਸ਼ਨਲ ਅਤੇ ਬਾਬੇ ਕੇ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।