ਪ੍ਰਦੀਪ ਖੁੱਲਰ ਵਲੋਂ ਬਸਤੀ ਬਾਵਾ ਖੇਲ ਮੰਡਲ ਦੀ ਨਵੀਂ ਟੀਮ ਦਾ ਐਲਾਨ
ਜਲੰਧਰ, 24 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਬਸਤੀ ਬਾਵਾ ਖੇਲ ਮੰਡਲ ਦੇ ਪ੍ਰਧਾਨ ਪ੍ਰਦੀਪ ਖੁੱਲਰ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰੇਰਣਾ ਨਾਲ ਮੰਡਲ ਦੀ ਨਵੀਂ ਟੀਮ ਦਾ ਐਲਾਨ ਕੀਤਾ। ਇਸ ਮੌਕੇ ਪ੍ਰਦੀਪ ਖੁੱਲਰ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਨੂੰ ਮਿਲਜੁਲ ਕੇ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨਾ ਹੋਵੇਗਾ।
ਅਜੀਤ ਡੈਸਕ
25-09-2026