25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ‘ਪਲਾਸਟਿਕ ਨੂੰ ਨਾਂਹ’ ਤਹਿਤ ਚਲਾਈ ਜਾਗਰੂਕਤਾ ਮੁਹਿੰਮ ਕਿਸ਼ਨਪੁਰਾ ਤੋਂ ਪਵਿੱਤਰ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਜਾਣਗੀਆਂ 3 ਬੱਸਾਂ-ਅਮਿਤ ਗਿੱਲ

ਜਲੰਧਰ, 24 ਸਤੰਬਰ (ਸ਼ਿਵ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਲੈ ਕੇ ਭਗਵਾਨ ਵਾਲਮੀਕਿ ਮੰਦਰ ਕਿਸ਼ਨਪੁਰਾ ਵਿਖੇ ਵਾਲਮੀਕਿ ਉਤਸਵ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਪ੍ਰਧਾਨ ਅਮਿਤ ਗਿੱਲ ਨੇ ਐਲਾਨ ਕੀਤਾ ਕਿ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਕਿਸ਼ਨਪੁਰਾ ਤੋਂ 3 ਬੱਸਾਂ ਭੇਜੀਆਂ ਜਾਣਗੀਆਂ ਅਤੇ ਵੱਡੀ ਗਿਣਤੀ ਵਿੱਚ ਲੋਕ ਘਰੇਲੂ ਵਾਹਨਾਂ ਰਾਹੀਂ ਵੀ ਯਾਤਰਾ ਵਿਚ ਸ਼ਾਮਲ ਹੋਣਗੇ।

ਮੀਟਿੰਗ ਵਿਚ ਵਿਪਨ ਸਭਰਵਾਲ, ਸੁਭਾਸ਼ ਸੌਂਧੀ, ਅਮਿਤ ਗਿੱਲ ਤੇ ਹੋਰ। ਤਸਵੀਰ-ਮੁਨੀਸ਼ 25-09-2026
ਜਲੰਧਰ, 24 ਸਤੰਬਰ (ਸ਼ਿਵ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਲੈ ਕੇ ਭਗਵਾਨ ਵਾਲਮੀਕਿ ਮੰਦਰ ਕਿਸ਼ਨਪੁਰਾ ਵਿਖੇ ਵਾਲਮੀਕਿ ਉਤਸਵ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਪ੍ਰਧਾਨ ਅਮਿਤ ਗਿੱਲ ਨੇ ਐਲਾਨ ਕੀਤਾ ਕਿ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਕਿਸ਼ਨਪੁਰਾ ਤੋਂ 3 ਬੱਸਾਂ ਭੇਜੀਆਂ ਜਾਣਗੀਆਂ ਅਤੇ ਵੱਡੀ ਗਿਣਤੀ ਵਿੱਚ ਲੋਕ ਘਰੇਲੂ ਵਾਹਨਾਂ ਰਾਹੀਂ ਵੀ ਯਾਤਰਾ ਵਿਚ ਸ਼ਾਮਲ ਹੋਣਗੇ। ਮੀਟਿੰਗ ਵਿਚ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈਲਫੇਅਰ ਟਰੱਸਟ ਸ਼ਕਤੀ ਨਗਰ ਦੇ ਚੇਅਰਮੈਨ ਵਿਪਨ ਸਭਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੰਦਰ ਕਮੇਟੀ ਵਲੋਂ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਵਿਪਨ ਸਭਰਵਾਲ, ਜਤਿੰਦਰ ਨਿੱਕਾ ਨੇ ਕਿਹਾ ਕਿ ਟਰੱਸਟ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਵਾਲਮੀਕਿ ਸਮਾਜ ਨੂੰ ਇਕਜੁੱਟ ਹੋ ਕੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ-ਪ੍ਰਸਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਧਾਨ ਸੁਰਿੰਦਰ ਪੱਪੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਕਮੇਟੀ ਦੇ ਸਾਰੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣਗੇ। ਮੀਟਿੰਗ ਵਿਚ ਸੁਭਾਸ਼ ਸੋਂਧੀ, ਅਸ਼ਵਨੀ ਥਾਪਰ, ਆਕਾਸ਼ ਸਭਰਵਾਲ, ਅਨਿਲ ਮੱਟੂ, ਹਨੀ ਸਭਰਵਾਲ, ਅਜੈ ਖੋਸਲਾ, ਸਨੀ ਗਿੱਲ , ਸੰਤੋਸ਼ ਰਾਣੀ, ਰੀਨਾ ਰਾਣੀ, ਅਮਿਤਾ, ਸੁਮਨ ਸਮੇਤ ਕਈ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਢੀਂਡਸਾ ਦੀ ਅਗਵਾਈ ਹੇਠ ਉੱਤਰੀ ਹਲਕੇ ਦੀ ਲੀਡਰਸ਼ਿਪ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਤੇ ਬਾਬਾ ਸੋਢਲ ਮੰਦਰ ਵਿਖੇ ਨਤ... ਅਗਲੀ ਖ਼ਬਰ ਪੀ. ਕੇ. ਐਫ. ਵਲੋਂ ‘ਵੈਲਕਮ ਟੂ ਜਲੰਧਰ’ ਖੇਡ ਕਲਾਕ੍ਰਿਤੀ ਸ਼ਹਿਰ ਨੂੰ ਸਮਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।