26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਚਾਂਦਪੁਰ ’ਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੀ ਮੀਟਿੰਗ

ਜਲੰਧਰ, 25 ਸਤੰਬਰ (ਸ਼ਿਵ)- ਹਲਕਾ ਆਦਮਪੁਰ ਦੇ ਪਿੰਡ ਚਾਂਦਪੁਰ ਵਿਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਵਾਲਮੀਕਿ ਸਭਾ ਚੰਦਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਹੋਈ।

ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਸ਼ਿਵ)- ਹਲਕਾ ਆਦਮਪੁਰ ਦੇ ਪਿੰਡ ਚਾਂਦਪੁਰ ਵਿਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਵਾਲਮੀਕਿ ਸਭਾ ਚੰਦਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ, ਚੇਅਰਮੈਨ ਸੁਭਾਸ਼ ਸੋਂਧੀ ਅਤੇ ਜਨਰਲ ਸਕੱਤਰ ਜਤਿੰਦਰ ਨਿੱਕਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਵਾਲਮੀਕਿ ਸਭਾ ਚੰਦਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਵਲੋਂ ਮੁੱਖ ਮਹਿਮਾਨਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਵਿਪਨ ਸਭਰਵਾਲ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਨਾਲ ਲੋਕਾਂ ਨੂੰ ਜੋੜਨਾ ਚਾਹੀਦਾ ਹੈ। ਜਤਿੰਦਰ ਨਿੱਕਾ ਨੇ ਕਿਹਾ ਕਿ ਸਮਾਜ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣੀ ਚਾਹੀਦੀ ਹੈ, ਤਾਂ ਜੋ ਉਹ ਪੜ੍ਹ-ਲਿਖ ਕੇ ਉੱਚੇ ਅਹੁਦੇ ਹਾਸਲ ਕਰ ਸਕਣ। ਪਿੰਡ ਚਾਂਦਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਸਰਪੰਚ ਰਾਕੇਸ਼ ਕੁਮਾਰ ਨੇ ਕਿਹਾ ਕਿ ਪਾਵਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਪਾਵਨ ਵਾਲਮੀਕਿ ਤੀਰਥ ਲਈ ਕੱਢੀ ਜਾਣ ਵਾਲੀ ਵਿਸ਼ਾਲ ਬੱਸ ਯਾਤਰਾ ਵਿਚ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਪਿੰਡ ਚੰਦਪੁਰ ਵਲੋਂ 6 ਬੱਸਾਂ 18 ਅਕਤੂਬਰ ਦੀ ਬੱਸ ਯਾਤਰਾ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਇਸ ਮੌਕੇ ਗੁਲਸ਼ਨ ਕੁਮਾਰ, ਬਲਵੀਰ ਸਿੰਘ, ਰਾਮ ਪਾਲ, ਕਸ਼ਮੀਰੀ ਲਾਲ, ਮੰਗਲ ਦਾਸ, ਅਰੁਣ ਕੁਮਾਰ, ਕੁਣਾਲ ਸਿੰਘ, ਸੈਣੀ ਭੱਟੀ, ਸੇਜ ਸਿੰਘ, ਅੰਜੂ ਬਾਲਾ ਤੇ ਹੋਰ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸਿੱਧ ਬਾਬਾ ਸੋਢਲ ਮੇਲਾ ਪਲਾਸਟਿਕ ਮੁਕਤ ਰੱਖਣ ਦੀ ਮੁਹਿੰਮ ਦਾ ਦਿਖਿਆ ਅਸਰ ਅਗਲੀ ਖ਼ਬਰ ਰਾਜਿੰਦਰ ਬੇਰੀ ਨੇ ਸਾਥੀਆਂ ਸਮੇਤ ਸਿੱਧ ਬਾਬਾ ਸੋਢਲ ਦੇ ਦਰਬਾਰ ’ਤੇ ਮੱਥਾ ਟੇਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।